- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਰਾਂ ਵੱਲੋਂ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ਅੰਦਰ ਕੀਮਤੀ ਸਾਮਾਨ ਚੋਰੀ
ਕਾਦੀਆਂ – ਬੀਤੀ ਰਾਤ ਬਟਾਲਾ ਕਾਦੀਆਂ ਰੋਡ ਸਥਿਤ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਵੱਲੋਂ ਦੁਕਾਨ ਦੇ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਕਰਨ ਦੀ ਖ਼ਬਰ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਤਰਸੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਡੱਲਾ ਥਾਣਾ ਕਾਦੀਆਂ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਤਾਂ ਜਦੋਂ ਉਸਨੇ ਸਵੇਰੇ ਆ ਕੇ ਦੇਖਿਆ ਕਿ ਦੁਕਾਨ ਦੇ ਤਾਲੇ ਅਤੇ ਕੁੰਡੇ ਟੁੱਟੇ ਹੋਏ ਸਨ ।ਤੇ ਦੁਕਾਨ ਅੰਦਰ ਪਿਆ ਕੀਮਤੀ ਸਾਮਾਨ ਇਨਵਰਟਰ ਦੇ ਨਾਲ ਲੱਗਾ ਬੈਟਰਾ ਚੋਰਾਂ ਵੱਲੋਂ ਚੋਰੀ ਕਰ ਲਿਆ ਗਿਆ ਸੀ ।ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ਦੇ ਨਾਲ ਵਾਲੀ ਦੁਕਾਨ ਤੋਂ ਚੋਰਾਂ ਵੱਲੋਂ ਦੁਕਾਨ ਦੇ ਤਾਲੇ ਤੋੜ ਕੇ ਬੈਟਰਾ ਚੋਰੀ ਕੀਤਾ ਗਿਆ ਸੀ ।ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਦੁਕਾਨ ਅੰਦਰ ਲੱਗਾ ਇਨਵਰਟਰ ਬੈਟਰੀ ਦੀ ਕੀਮਤ ਕਰੀਬ 13 ਹਜ਼ਾਰ ਰੁਪਏ ਬਣਦੀ ਹੈ ਜਿਸ ਸਬੰਧੀ ਉਨ੍ਹਾਂ ਨੇ ਪੁਲਸ ਥਾਣਾ ਕਾਦੀਆਂ ਨੂੰ ਲਿਖਤੀ ਸ਼ਿਕਾਇਤ ਦੇ ਕੇ ਸੂਚਿਤ ਕਰ ਦਿੱਤਾ ਗਿਆ ਹੈ ।ਉਧਰ ਦੂਜੇ ਪਾਸੇ ਮੌਕੇ ਤੇ ਪੁੱਜੇ ਪੁਲਿਸ ਥਾਣਾ ਕਾਦੀਆਂ ਦੇ ਏ ਐੱਸ ਆਈ ਸੁਰਿੰਦਰ ਸਿੰਘ ਨੇ ਚੋਰੀ ਸਬੰਧੀ ਮਾਮਲੇ ਦੀ ਜਾਂਚ ਕੀਤੀ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।ਦੱਸਿਆ ਜਾ ਰਿਹਾ ਹੈ ਕਿ ਕਾਦੀਆਂ ਸ਼ਹਿਰ ਦੇ ਅੰਦਰ ਪਹਿਲਾਂ ਵੀ ਕਈ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ।


