- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਰਲ ‘ਚ ਹੜ੍ਹ ਦਾ ਕਹਿਰ, ਕ੍ਰਿਕਟਰ ਸੰਜੂ ਸੈਮਸਨ ਨੇ ਦਾਨ ਕੀਤੇ 15 ਲੱਖ ਰੁਪਏ
ਤਿਰੂਵਨੰਤਪੁਰਮ – ਕੇਰਲ ‘ਚ ਹੜ੍ਹ ਦੇ ਕਹਿਰ ਨਾਲ ਕਈ ਘਰ ਤਬਾਹ ਹੋ ਗਏ ਅਤੇ ਕਰੋੜਾਂ ਰੁਪਏ ਦੀ ਸੰਪਤੀ ਬੇਕਾਰ ਹੋ ਗਈ ਹੈ। ਲੋਕਾਂ ਨੂੰ ਸੁਰੱਖਿਅਤ ਜਗ੍ਹਾ ‘ਤੇ ਲੈ ਕੇ ਜਾਣ ਲਈ ਰਾਜ ਸਰਕਾਰ ਨੇ ਬਚਾਅ ਅਭਿਆਨ ਸ਼ੁਰੂ ਕਰ ਦਿੱਤਾ ਹੈ। ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਸ਼ ਭਰ ਤੋਂ ਲੋਕ ਅੱਗੇ ਆ ਰਹੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਤੋਂ ਪਰੇਸ਼ਾਨੀ ਝੱਲ ਰਹੇ ਲੋਕਾਂ ਨੂੰ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਸੰਜੂ ਸੈਮਸਨ ਨੇ ਵੀ ਮਦਦ ਲਈ 15 ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ਅਤੇ ਨਾਲ ਹੀ ਹੋਰ ਲੋਕਾਂ ਨੂੰ ਵੀ ਮਦਦ ਲਈ ਅਪੀਲ ਕੀਤੀ। ਸੈਮਸਨ ਦੇ ਪਿਤਾ ਵਿਸ਼ਵਨਾਥ ਅਤੇ ਭਰਾ ਸੈਲੀ ਸੈਮਸਨ ਨੇ ਮੁੱਖਮੰਤਰੀ ਪਿਨਾਰਈ ਵਿਜਯਨ ਨੂੰ ਮਿਲ ਕੇ ਉਨ੍ਹਾਂ ਨੂੰ ਇਹ ਚੈੱਕ ਦਿੱਤਾ। ਸੰਜੂ ਫਿਲਹਾਲ ਭਾਰਤ ‘ਏ’ ਟੀਮ ਨਾਲ ਕੁਵਾਡ੍ਰੈਂਗੁਲਰ ਸੀਰੀਜ਼ ਲਈ ਵਿਜੈਵਾੜਾ ‘ਚ ਹੈ। ਹਾਲਾਂਕਿ ਮੀਂਹ ਆਉਣ ਦੇ ਕਾਰਨ 17 ਅਤੇ 18 ਅਗਸਤ ਨੂੰ ਹੋਣ ਵਾਲੀ ਸੀਰੀਜ਼ ਦੇ ਪਹਿਲੇ ਦੋ ਮੈਚ ਰੱਦ ਕਰ ਦਿੱਤੇ ਗਏ ਹਨ।


