- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੌਜਵਾਨ ਕਿਸਾਨ ਤੋਂ ਦਿਨ-ਦਿਹਾੜੇ ਫਸਲ ਦੇ 50 ਹਜ਼ਾਰ ਖੋਹ ਕੇ 2 ਫਰਾਰ
ਸੁਨਾਮ – ਇਲਾਕੇ ‘ਚ ਲੁੱਟ ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਲੁੱਟ ਖੋਹ ਕਰਨ ਵਾਲੇ ਵਿਅਕਤੀਆਂ ਦੇ ਹੌਸ਼ਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਸ਼ਰੇਆਮ ਹੀ ਲੁੱਟਾਂ ਕਰਨ ਲੱਗੇ ਹਨ, ਜਿਸ ਕਾਰਨ ਇਲਾਕੇ ਭਰ ਦੇ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ ਹੈ । ਪਿੰਡ ਫਲ਼ੇੜਾ ਵਾਸੀ ਨੌਜਵਾਨ ਕਿਸਾਨ ਦਰਸ਼ਨ ਸਿੰਘ ( 35 ਸਾਲ) ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਡੀਲਕਸ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬੁਢਲਾਡਾ ਬੈਂਕ ‘ਚੋਂ 50 ਹਜ਼ਾਰ ਰੁਪਏ ਕਢਵਾ ਕੇ ਲੈ ਕੇ ਆ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ, ਜਿੰਨ੍ਹਾਂ ਨੇ ਪਿੰਡ ਰੱਤਾਖੇੜਾ ਤੋਂ ਫਲੇੜਾ ਰੋਡ ‘ਤੇ ਆ ਕੇ ਉਸ ਤੋਂ 50 ਹਜ਼ਾਰ ਰੁਪਏ ਖੋਹ ਲਏ । ਜਿਕਰਯੋਗ ਹੈ ਕਿ ਉਕਤ ਕਿਸਾਨ ਕੇਵਲ ਢਾਈ ਏਕੜ ਜਮੀਨ ਦਾ ਮਾਲਕ ਹੈ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਪਹਿਲਾਂ ਹੀ ਬੜੀ ਮੁਸ਼ਕਿਲ ਨਾਲ ਕਰ ਰਿਹਾ ਹੈ । ਇਸ ਘਟਨਾ ਸੰਬੰਧੀ ਜਦੋਂ ਥਾਣਾ ਸਦਰ ਲਹਿਰਾ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ ਤਫਤੀਸ਼ ਜਾਰੀ ਹੈ ਅਤੇ ਉਨ੍ਹਾਂ ਵਲੋਂ ਸੀ.ਸੀ.ਟੀ.ਵੀ. ਫੁਟੇਜ਼ ਵੀ ਚੈੱਕ ਕੀਤੀ ਗਈ ਹੈ ਪ੍ਰਤੂੰ ਉਕਤ ਵਿਅਕਤੀਆਂ ਦੇ ਮੂੰਹ ਢਕੇ ਹੋਣ ਕਰਕੇ ਤੇ ਮੋਟਰ ਸਾਈਕਲ ਦਾ ਨੰਬਰ ਨਾ ਹੋਣ ਕਰਕੇ ਦੋਸ਼ੀ ਵਿਅਕਤੀਆਂ ਦੀ ਪਹਿਚਾਣ ਨਹੀਂ ਹੋ ਸਕੀ । ਇਸ ਮੌਕੇ ਸੁਖਵਿੰਦਰ ਸਿੰਘ ਸੁੱਖ ਸਾਬਕਾ ਸਰਪੰਚ, ਜੱਗਾ ਸਿੰਘ ਚਹਿਲ, ਸਾਉਣ ਸਿੰਘ ਪੰਚ, ਕਾਲਾ ਸਿੰਘ ਆਦਿ ਕਿਸਾਨ ਮੌਜੂਦ ਸਨ।।


