- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵੱਲੋਂ ਸੂਚਨਾ ਤਕਨੀਕ ਦੀਆਂ ਨਵੀਆਂ ਪਹਿਲਕਦਮੀਆਂ ਜਾਰੀ
ਚੰਡੀਗੜ•, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਵੱਲੋਂ ਅੱਜ ਜੂਡੀਸ਼ੀਅਲ ਅਕੈਡਮੀ ਚੰਡੀਗੜ• ਵਿਖੇ ਨਿਆਂ ਪ੍ਰਣਾਲੀ ਨੂੰ ਸੁਖਾਲੇ ਅਤੇ ਅਸਰਦਾਰ ਢੰਗ ਨਾਲ ਲੋਕਾਂ ਤੱਕ ਪੁੱਜਦਾ ਕਰਨ ਲਈ ਸੂਚਨਾ ਤਕਨੀਕ ਦੀਆਂ ਕਈ ਨਵੀਆਂ ਪਹਿਲਕਦਮੀਆਂ ਜਾਰੀ ਕੀਤੀਆਂ ਗਈਆਂ ਜਿਨ•ਾਂ ਰਾਹੀਂ ਹਾਈਕੋਰਟ ਵਿੱਚ ਵਕੀਲਾਂ ਮੁਦੱਈਆਂ ਅਤੇ ਆਮ ਨਾਗਰਿਕਾਂ ਨੂੰ ਦਰਪੇਸ਼ ਕਾਨੂੰਨੀ ਔਕੜਾਂ ਦਾ ਹੱਲ ਸੁਖਾਲੇ ਢੰਗ ਨਾਲ ਕਰਕੇ ਜ਼ਰੂਰੀ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਾਈ ਕੋਰਟ ਦੀਆਂ ਕਾਨੂੰਨੀ ਸੇਵਾਵਾਂ ਨੂੰ ਨਾਗਰਿਕਾਂ ਤੱਕ ਸੁਖਾਲੇ ਢੰਗ ਨਾਲ ਪੁੱਜਦਾ ਕਰਨ ਲਈ ਜਿਨ•ਾਂ ਸੂਚਨਾ ਤਕਨੀਕ ਦੀਆਂ ਨਵੀਆਂ ਪਹਿਲਕਦਮੀਆਂ ਨੂੰ ਜਾਰੀ ਕੀਤਾ ਗਿਆ ਉਨ•ਾਂ ਵਿੱਚ ਈ-ਪੇਮੈਂਟ ਆਫ ਹਾਈ ਕੋਰਟ ਸਰਵਿਸਜ਼, ਐਂਡਰਾਇਡ ਬੇਸ ਮੋਬਾਇਲ ਐਪਲੀਕੇਸ਼ਨ, ਆਨ-ਲਾਈਨ ਗ੍ਰੀਵੈਂਸ ਐਂਡ ਫੀਡਬੈਕ ਸਿਸਟਮ, ਸ਼ਿਓਰਟੀ ਇਨਫੋਰਮੇਸ਼ਨ ਮੈਨੇਜਮੈਂਟ ਸਿਸਟਮ, ਇਨਫਰਾਸਟਰੱਕਚਰ ਵੈਬ ਐਪਲੀਕੇਸ਼ਨ, ਕ੍ਰਿਸਟਲ ਰਿਪੋਰਟਸ ਸੋਫਟਵੇਅਰ ਅਤੇ ਈ-ਨੋਟਿਸਿਜ਼ ਨਾਮ ਦੀਆਂ ਨਵੀਆਂ ਆਈ.ਟੀ. ਪਹਿਲਕਦਮੀਆਂ ਨੂੰ ਲੋਕਾਂ ਦੀ ਸਹੂਲਤ ਲਈ ਜਾਰੀ ਕੀਤਾ ਗਿਆ। ਕਿਉਂਕਿ ਇਹਨਾਂ ਆਈ.ਟੀ. ਸੋਫਟਵੇਅਰਾਂ ਨੂੰ ਹਾਈ ਕੋਰਟ ਅਤੇ ਜ਼ਿਲ•ਾ ਕੋਰਟਾਂ ਦੇ ਮੁਲਾਜ਼ਮਾਂ ਵੱਲੋਂ ਹੀ ਬਣਾਇਆ ਗਿਆ ਹੈ ਇਸ ਕਾਰਨ ਚੀਫ ਜਸਟਿਸ ਨੇ ਇਨ•ਾਂ ਸੋਫਟਵੇਅਰਾਂ ਨੂੰ ਲਾਂਚ ਕਰਨ ਲਈ ਇਨ•ਾਂ ਨੂੰ ਬਣਾਉਣ ਵਾਲੇ ਮੁਲਾਜ਼ਮਾਂ ਨੂੰ ਹੀ ਬਟਨ ਦਬਾ ਕੇ ਜਾਰੀ ਕਰਨ ਲਈ ਕਿਹਾ। ਚੀਫ ਜਸਟਿਸ ਨੇ ਮੁਲਾਜ਼ਮਾਂ ਦੇ ਇਸ ਉੱਤਮ ਦਰਜ਼ੇ ਦੇ ਕੰਮ ਦੀ ਸ਼ਲਾਘਾ ਕਰਦਿਆਂ ਇਹ ਆਸ ਵੀ ਪ੍ਰਗਟਾਈ ਕਿ ਅਦਾਲਤਾਂ ਦੇ ਹੋਰ ਮੁਲਾਜ਼ਮ ਵੀ ਅਜਿਹੇ ਯਤਨ ਕਰਕੇ ਸੂਚਨਾ ਤਕਨੀਕ ਦੇ ਜ਼ਰੀਏ ਕੋਰਟਾਂ ਵਿੱਚ ਮੁਦੱਈਆਂ ਵਕੀਲਾਂ ਅਤੇ ਆਮ ਨਾਗਰਿਕਾਂ ਨੂੰ ਪੇਸ਼ ਆਉਂਦੀਆਂ ਔਕੜਾਂ ਦਾ ਹੱਲ ਲੱਭਣਗੇ। 13 ਮਈ 2018 ਨੂੰ ਕੀਤੀ ਗਈ ਮੀਟਿੰਗ ਦੇ ਸਬੰਧ ਵਿੱਚ ਮੁੱਖ ਜੱਜ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ• ਦੇ ਸਮੂਹ ਜ਼ਿਲ•ਾ ਤੇ ਸੈਸ਼ਨ ਜੱਜਾਂ ਨਾਲ ਆਪਸੀ ਵਿਚਾਰ ਵਟਾਂਦਰਾ ਦੌਰਾਨ ਵੱਖ-ਵੱਖ ਮੁੱਦਿਆ ਤੇ ਚਰਚਾ ਕੀਤੀ ਗਈ। ਇਸ ਸੈਸ਼ਨ ਦੇ ਦੌਰਾਨ ਪੈਡਿੰਗ ਪਏ ਕੇਸਾਂ ਦੇ ਛੇਤੀ ਨਿਪਟਾਰੇ ਲਈ ਢੰਗ ਤਰੀਕਿਆਂ ਤੇ ਚਰਚਾ ਕੀਤੀ ਗਈ ਇਸ ਦੇ ਨਾਲ ਹੀ ਔਰਤਾਂ ਤੇ ਬੱਚਿਆਂ ਤੇ ਹੁੰਦੇ ਜੁਲਮਾਂ ਦੇ ਸਬੰਧ ਵਿੱਚ ਕੇਸਾਂ ਦੇ ਛੇਤੀ ਨਿਪਟਾਰੇ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਾਇਰ ਕੇਸਾਂ ਦੇ ਛੇਤੀ ਨਿਪਟਾਰੇ ਬਾਰੇ ਨਿਰਦੇਸ਼ ਦਿੱਤੇ। ਇਸ ਮੌਕੇ ਜਸਟਿਸ ਰਾਜੇਸ਼ ਬਿੰਦਲ, ਜਸਟਿਸ ਪੀ.ਬੀ. ਬਾਜਾਂਥਰੀ, ਜਸਟਿਸ ਰਾਜਵੀਰ ਸ਼ੇਰਾਵਤ, ਜਸਟਿਸ ਮਹਾਂਵੀਰ ਸਿੰਘ ਸਿੰਧੂ, ਜਸਟਿਸ ਸੁਧੀਰ ਮਿੱਤਲ , ਪੰਜਾਬ ਅਤੇ ਹਰਿਆਣਾ ਦੇ ਐਡਵੋਕੇਟ ਜਨਰਲਜ਼,ਡੀ.ਜੀ.ਪੀ.ਪੰਜਾਬ,ਡੀ.ਜੀ(ਹੈੱਡ ਕੁਆਟਰ) ਹਰਿਆਣਾ, ਡੀ.ਜੀ.ਪੀ.ਯੂ.ਟੀ ,ਚੰਡੀਗੜ•, ਚੀਫ ਜਨਰਲ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਹੋਰ ਦਫ਼ਤਰੀ ਅਮਲਾ ਵੀ ਮੌਜੂਦ ਸੀ। ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਅਤੇ ਮੁਦੱਈਆਂ ਦੀ ਸਹੂਲਤ ਲਈ ਇੱਕ ਮਲਟੀ ਆਪਸ਼ਨ ਪੇਮੈਂਟ ਸਿਸਟਮ(ਐਮ.ਓ.ਪੀ.ਐਸ) ਦੀ ਸ਼ੁਰੂਆਤ ਕੀਤੀ ਗਈ ਹੈ,ਜਿਸ ਨਾਲ ਕੋਰਟ ਦੀ ਕੋਈ ਸੇਵਾ ਹਾਸਲ ਕਰਨ ਲਈ ਦਿੱਤੀ ਜਾਂਦੀ ਫੀਸ ਜਮ•ਾਂ ਕਰਵਾਉਣ ਵਿੱਚ ਬਹੁਤ ਸਹਾਇਤਾ ਮਿਲੇਗੀ। ਇਸੇ ਤਰ•ਾਂ ਕੋਰਟ ਨਾਲ ਸਬੰਧਤ ਕਈ ਹੋਰ ਖ਼ਰਚਿਆਂ ਨੂੰ ਸੁਖਾਲਾ ਕਰਨ ਲਈ ਇੰਟਰਨੈੱਟ ਬੈਂਕਿੰਗ ਡੈਬਿਟ/ਕਰੈਡਿਟ ਕਾਰਡ ਦੀ ਸਹੂਲਤ ਵੀ ਜਲਦ ਹੀ ਸ਼ੁਰੂ ਕੀਤੀ ਜਾਵੇਗੀ। ਹਾਈ ਕੋਰਟ ਅਤੇ ਪੰਜਾਬ ਤੇ ਹਰਿਆਣਾ ਦੇ ਜ਼ਿਲ•ਾ ਕੋਰਟਾਂ ਵਿੱਚ ਕੌਪਿੰਗ(ਨਕਲ ਲੈਣਾ),ਜਾਂਚ ਕਰਨ ਜਿਹੀਆਂ ਕਈ ਸੇਵਾਵਾਂ ਨੂੰ ਪ੍ਰਾਪਤ ਕਰਨ ਦੇ ਇਵਜ਼ ‘ਚ ਕੀਤੇ ਜਾਂਦੇ ਭੁਗਤਾਨ ਨੂੰ ਹੋਰ ਸੁਖਾਲਾ ਬਨਾਉਣ ਦੇ ਉਦੇਸ਼ ਨਾਲ ਬੈਂਕ ਵੱਲੋਂ ਵਿਸ਼ੇਸ਼ ਪ੍ਰੀ-ਪੇਡ ਕਾਰਡ ਵੀ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਇੱਕ ਐਂਡ੍ਰਾਇਡ ਮੋਬਾਇਲ ਐਪਲੀਕੇਸ਼ਨ ਦੀ ਸ਼ੁਰੂਆਤ ਵੀ ਕੀਤੀ ਗਈ, ਜੋ ਕਿ ਗੂਗਲ ਪਲੇਅ ਸਟੋਰ ਤੋਂ ਬੜੀਂ ਆਸਾਨੀ ਨਾਲ ਡਾਊਨਲੋਡ ਕਰਕੇ ਵਰਤੀ ਜਾ ਸਕਦੀ ਹੈ। ਇਸਦੇ ਨਾਲ ਹੁਣ ਕੋਈ ਵੀ ਵਿਅਕਤੀ ਜਾਂ ਮੁਦੱਈ ਆਪਣੇ ਮੁਕੱਦਮੇ ਸਬੰਧੀ ਕੋਈ ਵੀ ਜਾਣਕਾਰੀ ਬੜੀ ਆਸਾਨੀ ਨਾਲ ਪ੍ਰਾਪਤ ਕਰ ਸਕਣਗੇ। ਮੁਦੱਈ ਕਿਸੇ ਵੀ ਕਾਨੂੰਨ ਵਿਵਸ


