- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਲਾਂਘੇ ਦਾ ਸੁਪਨਾ ਸੱਚ ਹੋਇਆ : ਨਵਜੋਤ ਸਿੰਘ ਸਿੱਧੂ
ਲਾਹੌਰ – ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸੱਦੇ ਤੇ ਪਾਕਿਸਤਾਨ ਪਹੁੰਚੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੱਜ ਕਰਤਾਰਪੁਰ ਲਾਂਘਾ ਖੁੱਲਣ ਨਾਲ ਸਿੱਖਾਂ ਦਾ ਸੁਪਨਾ ਪੂਰਾ ਹੋ ਗਿਆ ਹੈ| ਪਾਕਿਸਤਾਨ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਇਹ ਲਾਂਘਾ ਖੁੱਲਣ ਨਾਲ ਸਿੱਖਾਂ ਦੀ ਪੁਰਾਣੀ ਅਰਦਾਸ ਪੂਰੀ ਹੋ ਗਈ ਹੈ ਅਤੇ ਵਾਹਿਗੁਰੂ ਦੀ ਮਿਹਰ ਸਦਕਾ ਹੁਣ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਖੁੱਧਲੇ ਦਰਸ਼ਨ ਕਰ ਸਕਣਗੇ| ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਬਾਜਵਾ ਨੂੰ ਜੱਫੀ ਪਾਉਣ ਕਾਰਨ ਹੋਏ ਵਿਵਾਦ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਇੱਕ ਜੱਫੀ ਨਾਲ ਕਰਤਾਰਪੁਰ ਦਾ ਮਾਮਲਾ ਸੁਲਝ ਸਕਦਾ ਹੈ ਤਾਂ ਉਹ ਮਸਲਿਆਂ ਦੇ ਹਲ ਲਈ ਅਜਿਹੀਆਂ ਇੱਕ, ਦੋ, ਦਸ, ਸੌ ਜਾਂ ਵੱਧ ਜੱਫੀਆਂ ਪਾਉਣ ਲਈ ਵੀ ਤਿਆਰ ਹਨ|


