- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਕਾਸ਼ ਪੁਰਬ ਸਮਾਗਮ: ਸੁਲਤਾਨਪੁਰ ਲੋਧੀ ‘ਚ ਗਤੀਵਿਧੀਆਂ ‘ਤੇ ‘ਈ-ਅੱਖਾਂ’ ਦੀ ਨਿਗਰਾਨੀ
ਆਧੁਨਿਕ ਕੈਮਰਿਆਂ ਤੇ ਨਵੀਂ ਤਕਨੀਕ ਰਾਹੀਂ ਸ਼ਹਿਰ ਦੇ ਕੋਨੇ ਕੋਨੇ ‘ਤੇ ਪੁਲੀਸ-ਪ੍ਰਸ਼ਾਸਨ ਦੀ ਬਾਜ਼ ਅੱਖ
ਚੰਡੀਗੜ੍ਹ – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਸ਼ਹਿਰ ਵਿਚ ਲਗਭਗ 1000 ਸੀਸੀਟੀਵੀ ਕੈਮਰੇ, ਪੈਨ ਟਿਲਟ ਜ਼ੂਮ ਕੈਮਰੇ (ਪੀਟੀਜੀ) ਅਤੇ ਆਟੋਮੈਟਿਕ ਨੰਬਰ ਪਲੇਟ ਰੈਕੋਗਨੀਸ਼ਨ (ਏਐਨਪੀਆਰ) ਕੈਮਰੇ ਲਾਏ ਗਏ ਹਨ, ਜੋ ਪਵਿੱਤਰ ਨਗਰੀ ਦੇ ਹਰ ਕੋਨੇ ਅਤੇ ਅਹਿਮ ਸਥਾਨਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਕੈਮਰਿਆਂ ਦੀ ਫੁਟੇਜ ‘ਤੇ ਇੰਟੇਗਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ (ਆਈਸੀਸੀਸੀ) ਵੱਲੋਂ 24 ਘੰਟੇ ਬਾਜ਼ ਅੱਖ ਰੱਖੀ ਜਾ ਰਹੀ ਹੈ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਕੈਮਰੇ ਅਹਿਮ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪੂਰੀ ਯੋਜਨਾ ਦੇ ਰਚੇਤਾ ਆਈਜੀ ਨੌਨਿਹਾਲ ਸਿੰਘ ਹਨ , ਜੋ ਆਪਣੀ ਨਿਗਰਾਨੀ ਹੇਠ ਇੰਟੇਗਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਕੰਮ ਦੇਖ ਰਹੇ ਹਨ। ਉੁਨ੍ਹਾਂ ਦੱਸਿਆ ਕਿ ਅਤਿ ਆਧੁਨਿਕ ਤਕਨੀਕ ਦੇ ਇਹ ਕੈਮਰੇ ਪੁਲੀਸ ਤੇ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨਾਂ ਵਾਂਗ ਕੰਮ ਕਰ ਰਹੇ ਹਨ ਤੇ ਇਨ੍ਹਾਂ ਕੈਮਰਿਆਂ ਰਾਹੀਂ ਪਵਿੱਤਰ ਨਗਰੀ ‘ਚ ਗਤੀਵਿਧੀਆਂ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਸੀਸੀਟੀਵੀ ਕੈਮਰਿਆਂ ਰਾਹੀਂ ਸ਼ਹਿਰ ਵਿਚ ਹੋਣ ਵਾਲੇ ਹਰ ਘਟਨਾਕ੍ਰਮ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਜਦੋਂਕਿ ਪੀਟੀਜੀ ਕੈਮਰਿਆਂ ਨੂੰ 360 ਡਿਗਰੀ ਵਿਊ ਲਈ ਵਰਤਿਆ ਜਾ ਰਿਹਾ ਹੈ। ਪੀਟੀਜੀ ਕੈਮਰੇ ਭੀੜ ਵਾਲੇ ਇਲਾਕਿਆਂ ‘ਚ ਲਾਏ ਗਏ ਹਨ। ਇਹ ਕੈਮਰੇ ਅੱਗ ਜਿਹੀਆਂ ਅਣਸੁਖਾਵੀਆਂ ਘਟਨਾਵਾਂ ਦੇ ਪੱਖ ਤੋਂ ਵੀ ਮਦਦਗਾਰ ਹਨ, ਕਿਉਂਕਿ ਰਾਹੀਂ ਅਜਿਹੀ ਘਟਨਾ ਦਾ ਅਲਰਟ ਤੁਰੰਤ ਕੰਟਰੋਲ ਸੈਂਟਰ ਤੱਕ ਪਹੁੰਚ ਜਾਂਦਾ ਹੈ।ਐਸਐਸਪੀ ਕਪੂਰਥਲਾ ਸਤਿੰਦਰ ਸਿੰਘ ਨੇ ਦੱਸਿਆ ਕਿ ਏਐਨਪੀਆਰ ਕੈਮਰੇ ਸ਼ਹਿਰ ਵਿਚ ਦਾਖਲ ਹੋਣ ਵਾਲੇ ਅਤੇ ਬਾਹਰ ਨਿਕਲਣ ਵਾਲੇ ਵਾਹਨਾਂ ਦੀ ਨਿਗਰਾਨੀ ਕਰ ਰਹੇ ਹਨ। ਇਹ ਕੈਮਰੇ ਵਾਹਨਾਂ ਦੀ ਨੰਬਰ ਪਲੇਟ ਪੜ੍ਹਨ ਦੇ ਸਮਰੱੱਥ ਹਨ, ਜਿਸ ਕਰ ਕੇ ਹਰ ਚਲਦਾ ਵਾਹਨ ਪੁਲੀਸ ਤੇ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਹੈ।ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਨੂੰ ਲਾਗੂ ਕਰਨ ਦਾ ਮਕਸਦ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਕਮਾਂਡ ਅਤੇ ਕੰਟਰੋਲ ਸੈਂਟਰ ‘ਚ 24 ਘੰਟੇ ਨਿਗਰਾਨੀ ਲਈ ਸਟਾਫ ਤਾਇਨਾਤ ਕੀਤਾ ਗਿਆ ਹੈ, ਜੋ ਇਕ ਵੱਡੀ ਐਲਈਡੀ ਸਕਰੀਨ ਰਾਹੀਂ ਪੂਰੇ ਸ਼ਹਿਰ ਦੀ ਨਿਗਰਾਨੀ ਕਰ ਰਿਹਾ ਹੈ।


