- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ‘ਚ ਯੋਗਦਾਨ ਪਾਉਣ ਵਾਲੀਆਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ
ਸ਼ਤਾਬਦੀਆਂ ਮੌਕੇ ਸਿੱਖੀ ਦਾ ਝੰਡਾ ਬੁਲੰਦ ਕਰਨ ਵਾਲਿਆਂ ਦੇ ਸਨਮਾਨ ਦਾ ਵਿਸ਼ੇਸ਼ ਮਹੱਤਵ : ਭਾਈ ਲੌਂਗੋਵਾਲ
ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਦਾ ਉਨ੍ਹਾਂ ਦੇ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ। ਪਾਵਨ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਚੱਲ ਰਹੇ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਗੁਰੂ ਨਾਨਕ ਸਟੇਡੀਅਮ ਵਿਖੇ ਸਜੇ ਮੁੱਖ ਪੰਡਾਲ ‘ਚ ਸਿੱਖ ਸ਼ਖ਼ਸੀਅਤਾਂ ਦੇ ਸਨਮਾਨ ਲਈ ਕਰਵਾਏ ਗਏ ਸਮਾਗਮ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਆਦਰਸ਼ਕ ਜੀਵਨ ਜਾਚ ਦਿੱਤੀ ਸੀ। ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮੇਂ-ਸਮੇਂ ਸਿੱਖਾਂ ਨੇ ਦੁਨੀਆ ਦੇ ਵੱਖ-ਵੱਖ ਖੇਤਰਾਂ ‘ਚ ਸੇਵਾ, ਸਮਰਪਣ, ਮਿਹਨਤ ਅਤੇ ਲਿਆਕਤ ਦੇ ਨਾਲ ਸਿੱਖੀ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੇਵਾ ਦੇ ਖੇਤਰ ‘ਚ ਸਿੱਖ ਧਰਮ ਦੇ ਆਦਰਸ਼ਾਂ ਦਾ ਪ੍ਰਚਾਰ ਕਰਨ ਵਾਲੀਆਂ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨੂੰ ਪੰਥਕ ਉਤਸ਼ਾਹ ਦੇਣਾ ਜ਼ਰੂਰੀ ਹੈ। ਇਸੇ ਪ੍ਰਸੰਗ ਵਿਚ ਅੱਜ ਦਾ ਸਨਮਾਨ ਸਮਾਰੋਹ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜੇਕਰ ਅੱਜ ਦੁਨੀਆਂ ਦੇ ਹਰ ਦੇਸ਼ ਦੇ ਹਰ ਖੇਤਰ ‘ਚ ਸਿੱਖ ਉੱਚ ਮੁਕਾਮ ਹਾਸਲ ਕਰ ਰਹੇ ਹਨ ਤਾਂ ਇਸ ਪਿੱਛੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਆਦਰਸ਼ ਹੀ ਪ੍ਰੇਰਨਾ-ਸਰੋਤ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਸ਼ਖ਼ਸੀਅਤਾਂ ਨੂੰ ਉਤਸ਼ਾਹਿਤ ਕਰਨ ਲਈ ਸਦਾ ਯਤਨਸ਼ੀਲ ਰਹੀ ਹੈ। ਸਮੇਂ ਸਮੇਂ ‘ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਦੇ ਕੇ ਨਿਵਾਜਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਮੌਕੇ ਸਿੱਖੀ ਦਾ ਝੰਡਾ ਬੁਲੰਦ ਕਰਨ ਵਾਲੇ ਸਿੱਖਾਂ ਦਾ ਸਨਮਾਨ ਵਿਸ਼ੇਸ਼ ਮਹੱਤਵ ਰੱਖਦਾ ਹੈ। ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ‘ਚ ਅਲੱਗ ਸ਼ਬਦ ਯਗ ਟਰੱਸਟ ਦੇ ਡਾ. ਸਰੂਪ ਸਿੰਘ ਅਲੱਗ, ਸੁਕ੍ਰਿਤ ਟਰੱਸਟ ਦੇ ਸ. ਸਰਬਜੀਤ ਸਿੰਘ ਰੇਣੂਕਾ, ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ, ਬੀਬੀ ਕੌਲਾਂ ਜੀ ਭਲਾਈ ਟਰੱਸਟ ਦੇ ਭਾਈ ਗੁਰਇਕਬਾਲ ਸਿੰਘ, ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਤੋਂ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ, ਭਾਈ ਗੁਰਦਾਸ ਇੰਸਟੀਚਿਊਟ ਆਫ ਐਂਡਵਾਂਸ ਸਿੱਖ ਸਟੱਡੀਜ਼ ਤੋਂ ਭਾਈ ਹਰਸਿਮਰਨ ਸਿੰਘ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਤੋਂ ਸ. ਹਰਭਜਨ ਸਿੰਘ, ਸਤਿਨਾਮੁ ਸਰਬ ਕਲਿਆਣ ਟਰੱਸਟ ਤੋਂ ਸ. ਹਰਦਿਆਲ ਸਿੰਘ ਅਤੇ ਸੁਖਮਨੀ ਸੇਵਾ ਸੁਸਾਇਟੀ ਲੁਧਿਆਣਾ ਦੇ ਸ. ਕੰਵਲਜੀਤ ਸਿੰਘ ਆਦਿ ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਸੀਨੀਅਰ ਅਕਾਲੀ ਆਗੂ ਸ. ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸ. ਗੁਰਤੇਜ ਸਿੰਘ ਕਾਉਣੀ, ਬੀਬੀ ਕੁਲਦੀਪ ਕੌਰ ਟੌਹੜਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸਿਮਰਜੀਤ ਸਿੰਘ, ਨਿੱਜੀ ਸਹਾਇਕ ਸ. ਦਰਸ਼ਨ ਸਿੰਘ ਲੌਂਗੋਵਾਲ, ਬੀਬੀ ਜਸਬੀਰ ਕੌਰ ਚੰਦੀ ਅਤੇ ਸ. ਸੁਖਜੀਤ ਸਿੰਘ ਬਘੌਰਾ ਸ਼ਾਮਲ ਸਨ।


