- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550ਵੇਂ ਪ੍ਰਕਾਸ਼ ਪੁਰਬ ਮੌਕੇ ਪੀ. ਐੱਮ. ਮੋਦੀ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ
ਜਗਤ ਦੇ ਤਾਰਨਹਾਰਨ, ਮਨੁੱਖਤਾ ਦੇ ਰਹਿਬਰ ਅਤੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਨੇ ਪੂਰੀ ਮਨੁੱਖਤਾ ਨੂੰ ਨਾਮ ਜਪਣ, ਵੰਡ ਕੇ ਛਕਣ ਅਤੇ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਗੁਰੂ ਜੀ ਨੇ ਪੂਰੀ ਮਨੁੱਖਤਾ ਨੂੰ ਸੱਚ ‘ਤੇ ਰਾਹ ‘ਤੇ ਚੱਲਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ।ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਟਵੀਟ ਕੀਤਾ, ”ਸਿੱਖ ਧਰਮ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਕੋਟਾਨਿ-ਕੋਟਿ ਵਧਾਈਆਂ। ਆਓ ਇਕ ਵਾਰ ਫਿਰ ਤੋਂ ਬਾਬੇ ਨਾਨਕ ਦੇ ਦੱਸੇ ਰਾਹਾਂ, ਸਿੱਖਿਆਵਾਂ ਅਤੇ ਸਿਧਾਂਤਾਂ ‘ਤੇ ਚੱਲਣ ਦਾ ਪ੍ਰਣ ਕਰੀਏ ਅਤੇ ਹੋਰਨਾਂ ਨੂੰ ਵੀ ਇਸ ਨਾਲ ਜੋੜੀਏ।”


