- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ 5,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਨਾਮ ਜਿਲਾ ਸੰਗਰੂਰ ਵਿਖੇ ਤਾਇਨਾਤ ਕਾਨੂੰਗੋ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ । ਕਾਨੂੰਗੋ ਅਵਤਾਰ ਸਿੰਘ ਨੂੰ ਸ਼ਿਕਾਇਤ ਕਰਤਾ ਸੋਨੀ ਸਿੰਘ ਵਾਸੀ ਪਿੰਡ ਮਹਿਲ੍ਹਾਂ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ‘ਤੇ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਜਮੀਨ ਦੀ ਹੱਦਬੰਦੀ ਰਿਪੋਰਟ ਤਿਆਰ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ ਉਕਤ ਕਾਨੂੰਗੋ ਨੂੰ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦਿੱਤੇ ਜਾ ਚੁੱਕੇ ਹਨ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਦੁੱਜੀ ਕਿਸ਼ਤ ਦੇ 5,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


