- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਦੁੱਧ ਦੀ ਫੈਟ ਤੋਂ ਬਿਨਾਂ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਬਣਾਏ ਘਿਓ ਦੀ ਵਿਕਰੀ ‘ਤੇ ਲਗਾਈ ਜਾਵੇਗੀ ਰੋਕ
ਬਨਸਪਤੀ ਜਿਸ ਵਿੱਚ ਘਿਓ ਜਾਂ ਹੋਰ ਪਦਾਰਥਾਂ ਦੀ ਮਿਲਾਵਟ ਹੋਵੇ, ‘ਤੇ ਵੀ ਲਗਾਈ ਜਾਵੇਗੀ ਰੋਕ -ਕਾਹਨ ਸਿੰਘ ਪੰਨੂੰ
ਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਇਕ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਕ ਪੰਜਾਬ ਵਿੱਚ ਦੁੱਧ ਦੀ ਫੈਟ ਤੋਂ ਬਿਨਾਂ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਬਣਾਏ ਘਿਓ ਤੇ ਨਾਲ ਹੀ ਬਨਸਪਤੀ ਜਿਸ ਵਿੱਚ ਘਿਓ ਜਾਂ ਹੋਰ ਪਦਾਰਥਾਂ ਦੀ ਮਿਲਾਵਟ ਹੋਵੇ, ਦੇ ਉਤਪਾਦਨ / ਵਿਕਰੀ / ਵੰਡ ‘ਤੇ ਰੋਕ ਲਗਾਈ ਜਾਵੇਗੀ। ਜਾਣਕਾਰੀ ਸਾਂਝੀ ਕਰਦਿਆਂ ਖੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਫੂਡ ਸੇਫਟੀ ਐਂਡ ਸਟੈਂਡਰਡਜ਼ ਰੈਗੂਲੇਸ਼ਨਜ਼ 2011 (ਵਿਕਰੀ ‘ਤੇ ਪਾਬੰਦੀ ਤੇ ਰੋਕ) ਦੇ ਨਿਯਮ 2.1.1 (3) ਅਤੇ 2.1.1 (6) ਮੁਤਾਬਕ ਅਜਿਹੇ ਪਦਾਰਥਾਂ ਦੀ ਵਿਕਰੀ ਲਈ ਮਨਾਹੀ ਕਰਨ ਦੀ ਤਜਵੀਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਬ੍ਰਾਂਡਾਂ ਦੇ ਨਾਂ ਨਾਲ ਘਿਓ, ਦੁੱਧ ਦੀ ਫੈਟ ਅਤੇ ਬਨਸਪਤੀ/ਹਾਈਡਰੋਜਿਨੇਟਿਡ ਬਨਸਪਤੀ ਤੇਲ ਵਿੱਚ ਹੋਰ ਪਦਾਰਥ ਮਿਲਾਕੇ ਮਾਲਕੀ ਖਾਧ ਪਦਾਰਥਾਂ ਵਜੋਂ ਵੇਚੇ ਜਾਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸ ਲਈ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੀ ਧਾਰਾ 30(2)(ਏ) ਦੇ ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ, ਘਿਓ, ਦੁੱਧ ਦੀ ਫੈਟ ਅਤੇ ਬਨਸਪਤੀ/ਹਾਈਡਰੋਜਿਨੇਟਿਡ ਬਨਸਪਤੀ ਤੇਲ ਵਿੱਚ ਹੋਰ ਪਦਾਰਥ ਮਿਲਾਉਣ ‘ਤੇ ਪੰਜਾਬ ਵਿੱਚ ਉਤਪਾਦਨ/ਵਿਕਰੀ/ਵੰਡ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਤਜਵੀਜ਼ ਹੈ ਤੇ ਇਸ ਵਿੱਚ ਕਿਸੇ ਵੀ ਹੋਰ ਪਦਾਰਥ ਨੂੰ ਮਿਲਾਉਣਾ ਨਿਯਮ 2.1.1 ਦੇ ਵਿਰੁੱਧ ਹੈ।ਸ. ਪੰਨੂੰ ਨੇ ਕਿਹਾ ਕਿ ਇਸ ਸਬੰਧੀ ਮਨਾਹੀ ਦੇ ਆਦੇਸ਼ਾਂ ਨੂੰ ਪਾਸ ਕਰਨ ਤੋਂ ਪਹਿਲਾਂ, ਆਮ ਲੋਕਾਂ ਅਤੇ ਇਸ ਤਰ੍ਹਾਂ ਦੇ ਉਤਪਾਦਨ/ਵਿਕਰੀ/ਵੰਡ ਕਰਨ ਵਾਲੇ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦੀ ਮਿਆਦ ਦੇ ਅੰਦਰ ਉਕਤ ਪ੍ਰਸਤਾਵ ‘ਤੇ ਇਤਰਾਜ਼ ਦਰਜ ਕਰਵਾਉਣ ਲਈ ਨੋਟਿਸ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਫੂਡ ਸੇਫਟੀ ਅਧਿਕਾਰੀਆਂ ਨੂੰ ਫੂਡ ਬਿਜ਼ਨਸ ਓਪਰੇਟਰਾਂ ਨਾਲ ਇਹ ਜਾਣਕਾਰੀ ਸਾਂਝੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


