- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਦ ਰੁੱਤ ਕਾਰਨ ਬਦਰੀਨਾਥ ਧਾਮ ਦੇ ਕਿਵਾੜ 6 ਮਹੀਨੇ ਲਈ ਬੰਦ
ਬਦਰੀਨਾਥ ਧਾਮ ਦੇ ਕਿਵਾੜ ਸਰਦ ਰੁੱਤ ਕਾਰਨ 6 ਮਹੀਨੇ ਲਈ ਬੰਦ ਕਰ ਦਿੱਤੇ ਗਏ ਹਨ| ਕੜਾਕੇ ਦੇ ਠੰਡ ਨੂੰ ਦੇਖਦੇ ਹੋਏ 2 ਮਹੀਨੇ ਲਈ ਸ਼ਰਧਾਲੂਆਂ ਵਾਸਤੇ ਬਦਰੀਨਾਥ ਦੇ ਕਿਵਾੜ ਬੰਦ ਕਰ ਦਿੱਤੇ ਜਾਂਦੇ ਹਨ| ਗਰਮੀਆਂ ਸ਼ੁਰੂ ਹੁੰਦੇ ਹੀ ਅਪ੍ਰੈਲ-ਮਈ ਦੇ ਮਹੀਨੇ ਵਿੱਚ ਇਸ ਨੂੰ ਮੁੜ ਖੋਲ੍ਹਿਆ ਜਾਵੇਗਾ| ਇੱਥੇ ਜਿਕਰਯੋਗ ਹੈ ਕਿ ਕੇਦਾਰਨਾਥ, ਗੰਗੋਤਰੀ, ਯਮੁਨੋਤਰੀ ਧਾਮ ਦੇ ਕਿਵਾੜ ਪਹਿਲਾਂ ਹੀ ਬੰਦ ਕੀਤੇ ਜਾ ਚੁੱਕੇ ਹਨ| ਬਦਰੀਨਾਥ ਧਾਮ ਦੇ ਕਿਵਾੜ ਬੰਦ ਹੋਣ ਨਾਲ ਸ਼ਰਧਾਲੂਆਂ ਲਈ ਸਾਲਾਨਾ ਚਾਰ ਧਾਮ ਯਾਤਰਾ ਦੀ ਸਮਾਪਤੀ ਮੰਨਿਆ ਜਾਂਦਾ ਹੈ| ਦੇਸ਼ ਹੀ ਨਹੀਂ ਵਿਦੇਸ਼ਾਂ ਤੋਂ ਵੀ ਸ਼ਰਧਾਲੂ ਧਾਮ ਦੇ ਦਰਸ਼ਨਾਂ ਲਈ ਪੁੱਜਦੇ ਹਨ| ਇਸ ਸਾਲ ਕੁੱਲ 12 ਲੱਖ 42 ਹਜ਼ਾਰ ਰਿਕਾਰਡ ਸ਼ਰਧਾਲੂ ਬਦਰੀਨਾਥ ਧਾਮ ਪੁੱਜੇ| ਕਿਵਾੜ ਬੰਦ ਹੋਣ ਦੇ ਮੌਕੇ ਤੇ ਹਜ਼ਾਰਾਂ ਸ਼ਰਧਾਲੂ ਬਦਰੀਨਾਥ ਧਾਮ ਪੁੱਜੇ ਸਨ| ਹੁਣ ਇਹ 6 ਮਹੀਨੇ ਬਾਅਦ ਗਰਮੀ ਦੀ ਰੁੱਤ ਵਿੱਚ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ| ਸਵੇਰੇ ਸਭ ਤੋਂ ਪਹਿਲਾਂ ਬਦਰੀਨਾਥ ਦੇ ਮੁੱਖ ਪੁਜਾਰੀ ਰਾਹੁਲ ਈਸ਼ਵਰ ਪ੍ਰਸਾਦ ਨੰਬੋਦਰੀ ਨੇ ਭਗਵਾਨ ਨਾਰਾਇਣ ਦੇ ਸੋਨੇ ਦੇ ਗਹਿਣੇ ਹਟਾ ਕੇ ਫੁੱਲਾਂ ਨਾਲ ਸ਼ਿੰਗਾਰ ਕੀਤਾ| ਇਸ ਦੌਰਾਨ ਮੌਜੂਦ ਪੁਜਾਰੀਆਂ ਨੇ ਮੰਤਰਾਂ ਦਾ ਉਚਾਰਨ ਕੀਤਾ|


