- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਮਹਿਣਾ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਕੁਲਦੀਪ ਸਿੰਘ ਨੂੰ 2500 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਜਗਰਾਜ ਸਿੰਘ ਵਾਸੀ ਪਿੰਡ ਰਾਮੂੰਵਾਲਾ ਨਵਾਂ , ਜਿਲਾ ਮੋਗਾ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਉਸ ਵੱਲੋਂ ਉਸ ਦੇ ਘਰ ਚੋਰੀ ਹੋਣ ਸਬੰਧੀ ਦਰਜ ਕਰਵਾਈ ਸ਼ਿਕਾਇਤ ਉੱਤੇ ਕਾਰਵਾਈ ਕਰਨ ਬਦਲੇ 2500 ਰੁਪਏ ਦੀ ਮੰਗ ਕਰ ਰਿਹਾ ਹੈ ।ਵਿਜੀਲੈਂਸ ਵੱਲੋਂ ਸਕਾਇਤ ਦੀ ਪੜਤਾਲ ਉਪਰੰਤ ਉਕਤ ਦੋਸੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2500 ਰੁਪਏ ਦੀ ਰਿਸਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸੀ ਖਿਲਾਫ ਭ੍ਰਿਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫ਼ਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


