- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ
ਪੰਜਾਬ ਸਰਕਾਰ ਵਲੋਂ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਚਾਰ ਜਹਾਜ਼ ਕੇਰਲ ਲਈ ਰਵਾਨਾ
ਚੰਡੀਗੜ – ਹੜਾਂ ਨਾਲ ਪ੍ਰਭਾਵਿਤ ਕੇਰਲਾ ਸੂਬੇ ਨੂੰ ਪਿਛਲੇ 2 ਦਿਨਾਂ ਦੌਰਾਨ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ 4 ਹਵਾਈ ਜਹਾਜ਼ਾਂ ਨੂੰ ਰਵਾਨਾ ਕਰਨ ਅਤੇ ਆਪਣੀ ਸਰਕਾਰ ਦੀਆਂ ਚੱਲ ਰਹੀਆਂ ਕੋਸ਼ਿਸਾਂ ਨੂੰ ਹੁਲਾਰਾ ਦੇਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਣਕਿਆਸੀ ਕੁਦਰਤੀ ਆਫਤ ਨਾਲ ਜੂਝ ਰਹੇ ਕੇਰਲ ਦੀ ਮਦਦ ਕਰਨ ਲਈ ਸਾਰੇ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਰਲ ਦੇ ਹੜਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸਾਂ ਵਿੱਚ ਹਰ ਪੰਜਾਬੀ ਨੂੰ ਮਦਦ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਹੜਾਂ ਦੇ ਨਤੀਜੇ ਵਜੋਂ ਕੇਰਲ ਨੂੰ ਇਸ ਸਮੇਂ ਬਹੁਤ ਜ਼ਿਆਦਾ ਮੁਸ਼ਕਲਾਂ ਭਰੇ ਸਮੇਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ।ਇਸੇ ਦੌਰਾਨ ਹੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 90 ਲੱਖ ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਤਿੰਨ ਹਵਾਈ ਜਹਾਜ਼ ਇੰਡਿਅਨ ਏਅਰ ਫੋਰਸ ਦੇ ਹਲਵਾਰਾ ਸਟੇਸ਼ਨ ਤੋਂ ਰਵਾਨਾ ਕੀਤੇ ਗਏ ਹਨ। ਇਹ ਸਮੱਗਰੀ ਏਅਰ ਫੋਰਸ ਟਰਾਂਸਪੋਰਟ ਏਅਰ ਕਰਾਫਟ ਰਾਹੀਂ ਭੇਜੀ ਗਈ ਹੈ। ਇਸ ਤੋਂ ਇਲਾਵਾ ਤਕਰੀਬਨ 50 ਮੀਟਰਕ ਟਨ ਰਾਹਤ ਸਮੱਗਰੀ ਵਾਲਾ ਇਕ ਸੀ-17 ਏਅਰ ਫੋਰਸ ਟ੍ਰਾਂਸਪਰੋਰਟ ਏਅਰ ਕਰਾਫਟ, ਜਲੰਧਰ ਜਿਲੇ ਦੇ ਆਦਮਪੁਰ ਸਥਿਤ ਭਾਰਤੀ ਹਵਾਈ ਫੌਜ ਦੇ ਏਅਰ ਸਟੇਸ਼ਨ ਤੋਂ ਅੱਜ ਦੁਪਹਿਰ ਰਵਾਨਾ ਕੀਤਾ ਗਿਆ। ਜਲੰਧਰ ਜਿਲਾ ਪ੍ਰਸ਼ਾਸਨ ਵਲੋਂ ਇਕੱਤਰ 50 ਮੀਟਰਕ ਟਨ ਹੋਰ ਰਾਹਤ ਸਮੱਗਰੀ ਨਾਲ ਭਰਿਆ ਜਹਾਜ਼ ਆਦਮਪੁਰ ਤੋਂ 21 ਅਗਸਤ ਨੂੰ ਸਵੇਰੇ ਭੇਜਿਆ ਜਾਵੇਗਾ। ਬੁਲਾਰੇ ਅਨੁਸਾਰ ਪਟਿਆਲਾ ਜਿਲਾ ਪ੍ਰਸ਼ਾਸਨ ਵਲੋਂ ਵੀ 120 ਮੀਟਰਕ ਟਨ ਰਾਹਤ ਸਮੱਗਰੀ ਭੇਜੇ ਜਾਣ ਵਾਸਤੇ ਪੂਰੀ ਤਰਾਂ ਤਿਆਰ ਹੈ ਜੋ ਮੰਗਲਵਾਰ ਨੂੰ ਚੰਡੀਗੜ ਸਥਿਤ ਭਾਰਤੀ ਹਵਾਈ ਫੌਜ਼ ਦੇ ਸਟੇਸ਼ਨ ਤੋਂ ਰਵਾਨਾ ਕਰ ਦਿੱਤੀ ਜਾਵੇਗੀ। ਕੇਰਲ ਸਰਕਾਰ ਦੀ ਬੇਨਤੀ ‘ਤੇ ਪੰਜਾਬ ਸਰਕਾਰ ਵਲੋਂ ਪੂਰੀ ਤਰਾਂ ਤਿਆਰ ਸਮੱਗਰੀ ਭੇਜੀ ਜਾ ਰਹੀ ਹੈ। ਇਹ ਸਮੱਗਰੀ ਇਕ-ਇਕ ਕਿਲੋ ਦੇ ਪੈਕਟਾਂ ਵਿੱਚ ਹੈ ਜਿਸ ਵਿੱਚ ਪੀਣ ਵਾਲਾ ਪਾਣੀ, ਬਿਸਕੁਟ, ਛੋਲੇ ਅਤੇ ਦੁੱਧ ਦਾ ਪਾਉਡਰ ਪ੍ਰਮੁੱਖ ਹਨ। ਸੂਬਾ ਸਰਕਾਰ ਨੇ ਆਈ.ਏ.ਐਸ ਅਧਿਕਾਰੀ ਬਸੰਤ ਗਰਗ ਦੇ ਨਾਲ ਕੁਝ ਹੋਰ ਅਧਿਕਾਰੀਆਂ ਦੀ ਇਕ ਛੋਟੀ ਟੀਮ ਨੂੰ ਥੀਰੂਵੰਨਥਾਪੁਰਮ ਵਿਖੇ ਤਾਇਨਾਤ ਕੀਤਾ ਹੈ ਜੋ ਰਾਹਤ ਕਾਰਜ਼ਾਂ ਦੇ ਲਈ ਵੱਧੀਆ ਤਾਲਮੇਲ ਵਾਸਤੇ ਕੇਰਲ ਸਰਕਾਰ ਦੇ ਨਾਲ ਤਾਲਮੇਲ ਕਰਨਗੇ। ਸਥਾਨਕ ਪ੍ਰਸ਼ਾਸਨ ਦੀਆਂ ਵਿਸ਼ੇਸ਼ ਜਰੂਰਤਾਂ ਦੇ ਅਨੁਸਾਰ ਪੰਜਾਬ ਸਰਕਾਰ ਅੱਗੇ ਹੋਰ ਰਾਹਤ ਸਾਮਗਰੀ ਦਾ ਬੰਦੋਬਸਤ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲ ਸਰਕਾਰ ਲਈ 10 ਕਰੋੜ ਰੁਪਏ ਦੀ ਸਹਾਇਤਾ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਜਿਸ ਵਿੱਚ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ ਜੋ ਕਿ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਕੇਰਲ ਮੁੱਖ ਮੰਤਰੀ ਫੰਡ ਵਿੱਚ ਤਬਦੀਲ ਕੀਤੀ ਗਈ।


