- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਮਨ ਸਟਾਫ, ਬਠਿੰਡਾ ਪੁਲਿਸ ਵਿਖੇ ਤਾਇਨਾਤ ਏ.ਐਸ.ਆਈ. ਤੇਜਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵੱਲੋਂ ਇਕ ਮੁਕੱਦਮੇ ਵਿਚ ਸੰਮਨ ਤਾਮੀਲ ਕਰਵਾ ਕੇ ਦੋਸ਼ੀ ਨੰ ਅਦਾਲਤ ਵਿਚ ਪੇਸ਼ ਕਰਨ ਬਦਲੇ 10,000 ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਦੋਸ਼ੀ ਏ.ਐਸ.ਆਈ ਨੰੂ ਪਹਿਲਾਂ ਹੀ 3000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਵੱਲੋਂ ਸਕਾਇਤ ਦੀ ਪੜਤਾਲ ਉਪਰੰਤ ਉਕਤ ਦੋਸੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5000 ਰੁਪਏ ਦੀ ਰਿਸਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸੀ ਖਿਲਾਫ ਭਿ੍ਰਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


