- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਦੀ ਹਵਾ ਗੁਣਵੱਤਾ ਚ ਮਾਮੂਲੀ ਸੁਧਾਰ
ਨਵੀਂ ਦਿੱਲੀ – ਦਿੱਲੀ ‘ਚ ਹਵਾ ਦੀ ਗਤੀ ਵੱਧਣ ਕਾਰਨ ਅੱਜ ਸਵੇਰਸਾਰ ਹਵਾ ਗੁਣਵੱਤਾ ‘ਚ ਥੋੜਾ ਸੁਧਾਰ ਹੋਇਆ ਹੈ। ਸ਼ਹਿਰ ‘ਚ ਸਵੇਰੇ 9.45 ਵਜੇ ਸਮੁੱਚੀ ਹਵਾ ਗੁਣਵੱਤਾ ਇੰਡੈਕਸ 254 ਦਰਜ ਕੀਤਾ ਗਿਆ ਜਦਕਿ ਸ਼ਨੀਵਾਰ ਸ਼ਾਮ 4 ਵਜੇ ਇਹ 312 ਸੀ। ਰਾਸ਼ਟਰੀ ਰਾਜਧਾਨੀ ਖੇਤਰ ‘ਚ ਹਵਾ ਦੀ ਗਤੀ ਵੱਧਣ ਕਾਰਨ ਸ਼ਨੀਵਾਰ ਨੂੰ ਹਵਾ ਗੁਣਵੱਤਾ ‘ਚ ਮਾਮੂਲੀ ਜਿਹਾ ਸੁਧਾਰ ਦੇਖਣ ਨੂੰ ਮਿਲਿਆ ਸੀ। ਹਾਲਾਂਕਿ 25 ਨਵੰਬਰ ਤੋਂ ਪੱਛਮੀ ਗੜਬੜੀ ਕਾਰਨ ਹਵਾ ਦੀ ਗਤੀ ਘੱਟ ਹੋਣ ਨਾਲ ਫਿਰ ਤੋਂ ਪ੍ਰਦੂਸ਼ਣ ਵੱਧਣ ਦਾ ਅੰਦਾਜ਼ਾ ਲਗਾਇਆ ਗਿਆ ਹੈ।ਅੱਜ ਦਿੱਲੀ ‘ਚ ਹਵਾ ਗੁਣਵੱਤਾ ਇੰਡੈਕਸ ਤੋਂ ਮਿਲੇ ਅੰਕਡ਼ਿਆਂ ਮੁਤਾਬਕ ਇੰਡੀਆ ਗੇਟ ਦੇ ਨੇੜੇ (ਏ.ਕਿਊ.ਆਈ) 253 ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਧੀ ਰੋਡ ਇਲਾਕੇ ‘ਚ ਹਵਾ ਗੁਣਵੱਤਾ ਮੱਧਮ ਸ਼੍ਰੇਣੀ ‘ਚ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਧੀ ਰੋਡ ‘ਤੇ ਹਵਾ ਗੁਣਵੱਤਾ ਪੀ.ਐੱਮ 2.5, 212 ਅਤੇ ਪੀ.ਐੱਮ. 10, 206 ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਦਿੱਲੀ ‘ਚ ਹਵਾ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ਸੀ।


