- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
162.74 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
28027.66 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ – ਪੰਜਾਬ ਵਿੱਚ 24 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 162.74 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1119762 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜਤੀਆਂ ਦੇ ਖਾਤਿਆਂ ਵਿੱਚ 28027.66 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 16158803 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 115261 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 6707105 ਟਨ, ਮਾਰਕਫੈੱਡ ਵੱਲੋਂ 4143122 ਟਨ ਅਤੇ ਪਨਸਪ ਵੱਲੋਂ 3306663 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1780741 ਮੀਟ੍ਰਿਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਵਲੋਂ 221172 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। 16158803 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਮੁਕੰਮਲ ਕਰ ਲਈ ਗਈ ਹੈ।


