- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੈਸ ਚੈਂਬਰ ‘ਚ ਜਿਉਣ ਤੋਂ ਬਿਹਤਰ ਜਨਤਾ ਨੂੰ ਇੱਕੋ ਵਾਰ ਬੰਬ ਨਾਲ ਉਡਾ ਦਿਓ : ਸੁਪਰੀਮ ਕੋਰਟ
ਦਿੱਲੀ ‘ਚ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਨੂੰ ਝਾੜ
ਦਿੱਲੀ – ਦਿੱਲੀ ‘ਚ ਵਧ ਰਹੇ ਪ੍ਰਦੂਸ਼ਣ ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਫਟਕਾਰ ਲਾਉਂਦਿਆਂ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਰੋਕ ਲਾਉਣ ‘ਚ ਪੰਜਾਬ ਨਾਕਾਮ ਸਾਬਿਤ ਹੋਇਆ ਹੈ। ਅਦਾਲਤ ਨੇ ਕਿਹਾ ਕਿ ਰੋਕ ਦੇ ਬਾਵਜੂਦ ਵੀ ਪੰਜਾਬ ‘ਚ ਪਰਾਲੀ ਧੜੱਲੇ ਨਾਲ ਸਾੜੀ ਜਾ ਰਹੀ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਮਰਨ ਲਈ ਨਹੀਂ ਛੱਡਿਆ ਜਾ ਸਕਦਾ। ਪੰਜਾਬ ਸਰਕਾਰ ਨੂੰ ਫਟਕਾਰ ਲਾਉਂਦਿਆਂ ਸੁਪਰੀਮ ਕੋਰਟ ਨੇ ਪੁੱਛਿਆ ਕਿ ਤੁਸੀਂ ਲੋਕਾਂ ਨਾਲ ਇਸ ਤਰੀਕੇ ਦਾ ਵਰਤਾਅ ਕਿਵੇਂ ਕਰ ਸਕਦੇ ਹੋ ਅਤੇ ਦਿੱਲੀ ‘ਚ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਮਰਨ ਲਈ ਕਿਵੇਂ ਛੱਡ ਸਕਦੇ ਹੋ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਅਦਾਲਤ ਸੂਬੇ ਦੀ ਹਰ ਮਸ਼ੀਨਰੀ ਨੂੰ ਇਸ ਦੇ ਲਈ ਜ਼ਿੰਮੇਵਾਰ ਠਹਿਰਾਵੇਗੀ। ਸੁਪਰੀਮ ਕੋਰਟ ਨੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਸਖ਼ਤ ਸ਼ਬਦਾਂ ‘ਚ ਕਿਹਾ- ‘ਲੋਕਾਂ ਨੂੰ ਗੈਸ ਚੈਂਬਰ ‘ਚ ਰਹਿਣ ਲਈ ਕਿਉਂ ਮਜ਼ਬੂਰ ਕੀਤਾ ਜਾ ਰਿਹਾ ਹੈ? ਇਸ ਨਾਲੋਂ ਬਿਹਤਰ ਉਨ੍ਹਾਂ ਨੂੰ ਇੱਕੋ ਵਾਰ ਮਾਰ ਦਿੱਤਾ ਜਾਵੇ। ਲੋਕਾਂ ਨੂੰ ਧਮਾਕੇ ਨਾਲ ਉਡਾ ਦੇਣਾ ਬਿਹਤਰ ਹੈ। ਆਮ ਜਨਤਾ ਇਹ ਸਭ ਕੁਝ ਬਰਦਾਸ਼ਤ ਕਿਉਂ ਕਰੇ? ਦਿੱਲੀ ‘ਚ ਦੁਸ਼ਣਬਾਜ਼ੀ ਦਾ ਦੌਰ ਜਾਰੀ ਹੈ, ਅਸੀਂ ਹੈਰਾਨ ਹਾਂ।’ ਉੱਧਰ ਦਿੱਲੀ ਦੀ ਹਵਾ ਨੂੰ ਪ੍ਰਦੂਸ਼ਿਤ ਕਰ ਰਹੇ ਵਾਹਨਾਂ ਪ੍ਰਤੀ ਸਖ਼ਤ ਰਵੱਈਆ ਵਰਤਦਿਆਂ ਡੀ.ਪੀ.ਸੀ.ਸੀ. ਨੇ ਪਿਛਲੇ 8 ਦਿਨਾਂ ‘ਚ ਛੋਟੇ-ਵੱਡੇ 63 ਵਾਹਨਾਂ ਤੋਂ 49 ਲੱਖ 15,000 ਰੁਪਏ ਦਾ ਐਨਵਾਇਰਮੈਂਟਲ ਕੰਪਨਸੇਸ਼ਨ ਵਸੂਲ ਕੀਤਾ ਹੈ।


