- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜੀਵ ਗਾਂਧੀ ਨੂੰ 74ਵੇਂ ਜਨਮ ਦਿਵਸ ’ਤੇ ਸ਼ਰਧਾਂਜਲੀਆਂ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰਨਾਂ ਆਗੂਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 74ਵੇਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਦੇਸ਼ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਨੇ ਦੇਸ਼ ਦੀ ਕੌਮੀ ਰਾਜਧਾਨੀ ਵਿੱਚ ਵੀਰ ਭੂਮੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਮੋਦੀ ਨੇ ਟਵਿੱਟਰ ’ਤੇ ਲਿਖਿਆ, ‘‘ਸਾਡੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ, ਅਸੀਂ ਉਨ੍ਹਾਂ ਵੱਲੋਂ ਦੇਸ਼ ਦੀ ਤਰੱਕੀ ਲਈ ਕੀਤੇ ਯਤਨਾਂ ਨੂੰ ਹਮੇਸ਼ਾ ਯਾਦ ਰੱਖਾਂਗੇ।’’ ਰਾਜੀਵ ਗਾਂਧੀ ਦਾ ਜਨਮ 20 ਅਗਸਤ 1944 ਨੂੰ ਹੋਇਆ ਸੀ ਅਤੇ ਉਨ੍ਹਾਂ 1984 ਤੋਂ 1989 ਤਕ ਦੇਸ਼ ਵਿੱਚ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਰਾਹੁਲ ਗਾਂਧੀ ਨੇ ਆਪਣੇ ਪਿਤਾ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ। ਅੱਜ ਵੀਰ ਭੂਮੀ ’ਤੇ ਪ੍ਰਿਅੰਕਾ ਗਾਂਧੀ ਵਾਡਰਾ, ਉਨ੍ਹਾਂ ਦੇ ਪਤੀ ਰੌਬਰਟ ਵਾਡਰਾ, ਸਾਬਕਾ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ, ਰਾਜਸਥਾਨ ਕਾਂਗਰਸ ਦੇ ਮੁਖੀ ਸਚਿਨ ਪਾਇਲਟ ਨੇ ਵੀ ਰਾਜੀਵ ਗਾਂਧੀ ਵੱਲੋਂ ਦੇਸ਼ ਦੀ ਤਰੱਕੀ ਲਈ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਯਾਦ ਕੀਤਾ।


