- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੀ ਸਾਧਵੀ ਪ੍ਰਗਿਆ ਨੂੰ ਰਾਹੁਲ ਨੇ ਕਿਹਾ ਅੱਤਵਾਦੀ
ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਵਲੋਂ ਮਹਾਤਮਾ ਗਾਂਧੀ ਦੇ ਕਾਤਲ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਤੇ ਸਿਆਸੀ ਬਵਾਲ ਪੈਦਾ ਹੋ ਗਿਆ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਾਧਵੀ ਤੇ ਹਮਲਾ ਕਰਦੇ ਹੋਏ ਟਵੀਟ ਕੀਤਾ| ਰਾਹੁਲ ਗਾਂਧੀ ਨੇ ਲਿਖਿਆ, ”ਅੱਤਵਾਦੀ ਪ੍ਰਗਿਆ ਨੇ ਅੱਤਵਾਦੀ ਗੋਡਸੇ ਨੂੰ ਦੇਸ਼ ਭਗਤ ਦੱਸਿਆ, ਭਾਰਤ ਦੀ ਸੰਸਦ ਦੇ ਇਤਿਹਾਸ ਵਿੱਚ ਇਹ ਦੁਖਦ ਦਿਨ ਹੈ|” ਅੱਜ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸ ਵਲੋਂ ਇਸ ਵਿਸ਼ੇ ਤੇ ਕਾਫੀ ਹੰਗਾਮਾ ਕੀਤਾ ਗਿਆ| ਇਸ ਤੋਂ ਪਹਿਲਾਂ ਜਦੋਂ ਰਾਹੁਲ ਤੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਸੀ ਤਾਂ ਉਨ੍ਹਾਂ ਨੇ ਕਿਹਾ ਸੀ,”ਮੈਂ ਉਸ ਔਰਤ ਬਾਰੇ ਨਹੀਂ ਬੋਲਣਾ ਚਾਹੁੰਦਾ, ਇਹ ਆਰ.ਐਸ.ਐਸ. ਅਤੇ ਭਾਜਪਾ ਦੀ ਆਤਮਾ ਵਿੱਚ ਹੈ| ਉਹ ਗਾਂਧੀ ਜੀ ਦੀ ਕਿੰਨੀ ਵੀ ਪੂਜਾ ਕਰਨ, ਉਨ੍ਹਾਂ ਦੀ ਆਤਮਾ ਸੰਘ ਦੀ ਹੈ| ਮੈਂ ਆਪਣਾ ਸਮਾਂ ਖਰਾਬ ਨਹੀਂ ਕਰਨਾ ਚਾਹੁੰਦਾ| ਉਨ੍ਹਾਂ ਦੇ ਉੱਪਰ ਐਕਸ਼ਨ ਲੈਣਾ ਚਾਹੀਦਾ| ਲੋਕ ਸਭਾ ਵਿੱਚ ਸੰਸਦ ਦੀ ਕਾਰਵਾਈ ਦੌਰਾਨ ਸਾਧਵੀ ਪ੍ਰਗਿਆ ਨੇ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਕਿਹਾ ਸੀ, ਹਾਲਾਂਕਿ ਇਸ ਤੇ ਮਚੇ ਬਵਾਲ ਤੋਂ ਬਾਅਦ ਇਸ ਬਿਆਨ ਨੂੰ ਲੋਕ ਸਭਾ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ| ਹਾਲਾਂਕਿ ਉਦੋਂ ਤੱਕ ਇਸ ਤੇ ਸਿਆਸੀ ਤੂਫਾਨ ਆ ਚੁਕਿਆ ਸੀ| ਜਿਕਰਯੋਗ ਹੈ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ, ਜਦੋਂ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੇ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਿਆ ਹੋਵੇ| ਇਸ ਤੋਂ ਪਹਿਲਾਂ ਵੀ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਕਿਹਾ ਸੀ, ਉਦੋਂ ਉਨ੍ਹਾਂ ਦੇ ਬਿਆਨ ਨੂੰ ਭਾਜਪਾ ਦੀ ਅਨੁਸ਼ਾਸਨ ਕਮੇਟੀ ਵਿੱਚ ਭੇਜ ਦਿੱਤਾ ਗਿਆ ਸੀ| ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬਿਆਨ ਦਿੱਤਾ ਸੀ ਕਿ ਉਹ ਕਦੇ ਵੀ ਸਾਧਵੀ ਪ੍ਰਗਿਆ ਨੂੰ ਦਿਲ ਤੋਂ ਮੁਆਫ ਨਹੀਂ ਕਰ ਸਕਣਗੇ|


