- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਚੋਣਾਂ ‘ਚ ਦਖਲਅੰਦਾਜ਼ੀ ਨੂੰ ਲੈ ਕੇ ਚੀਨ ‘ਤੇ ਵਿੰਨ੍ਹਿਆ ਨਿਸ਼ਾਨਾ
ਵਾਸ਼ਿੰਗਟਨ – ਟ੍ਰੇਡ ਵਾਰ ਵਿਚਾਲੇ ਅਮਰੀਕਾ ਨੇ ਚੀਨ ‘ਤੇ ਗੰਭੀਰ ਦੋਸ਼ ਲਾਏ ਹਨ। ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਦਖਲਅੰਦਾਜ਼ੀ ਨੂੰ ਲੈ ਕੇ ਅਮਰੀਕਾ ਨੇ ਹੁਣ ਚੀਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਅਜਿਹੇ ‘ਚ ਦੋਹਾਂ ਦੇਸ਼ਾਂ ਦੇ ਆਪਸੀ ਸੰਬੰਧਾਂ ‘ਚ ਹੋਰ ਖਟਾਸ ਆ ਗਈ ਹੈ। ਦੱਸ ਦਈਏ ਕਿ ਚੋਣਾਂ ‘ਚ ਦਖਲਅੰਦਾਜ਼ੀ ਨੂੰ ਲੈ ਕੇ ਰੂਸ ‘ਤੇ ਦੋਸ਼ ਲਾਏ ਜਾ ਰਹੇ ਹਨ, ਜਿਸ ਨੂੰ ਲੈ ਕੇ ਜਾਂਚ ਵੀ ਚੱਲ ਰਹੀ ਹੈ। ਅਜਿਹੇ ‘ਚ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਨੇ ਐਤਵਾਰ ਨੂੰ ਇਹ ਕਹਿ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਕਿ ਚੋਣਾਂ ‘ਚ ਸੰਭਵ ਹੈ ਕਿ ਚੀਨ, ਉੱਤਰੀ ਕੋਰੀਆ ਅਤੇ ਈਰਾਨ ਨੇ ਦਖਲ ਦਿੱਤਾ ਹੋਵੇ। 2016 ਦੀਆਂ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਨੇ ਹਿਲੇਰੀ ਕਲਿੰਟਨ ਨੂੰ ਹਰਾਇਆ ਸੀ। ਉਸ ਤੋਂ ਬਾਅਦ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਵਿਚਾਲੇ ਦੋਸਤੀ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਹੁਣ ਟਰੰਪ ਨੇ ਖੁਦ ਸ਼ੱਕ ਦੀ ਸੁਈ ਚੀਨ ਵੱਲ ਕਰ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਸਾਰੇ ਪਾਗਲ ਸਿਰਫ ਰੂਸ ‘ਤੇ ਫੋਕਸ ਕਰ ਰਹੇ ਹਨ ਪਰ ਉਨ੍ਹਾਂ ਨੂੰ ਦੂਜੀ ਦਿਸ਼ਾ ‘ਚ ਚੀਨ ਵੱਲ ਵੀ ਦੇਖਣਾ ਸ਼ੁਰੂ ਕਰਨਾ ਚਾਹੀਦਾ ਹੈ। ਜਦੋਂ ਇਸ ਟਵੀਟ ਦੇ ਬਾਰੇ ‘ਚ ਬੋਲਟਨ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਬੀਜਿੰਗ ਦਾ ਜ਼ਿਕਰ ਕੀਤਾ, ਜਿਸ ਦਾ ਵਾਸ਼ਿੰਗਟਨ ਨਾਲ ਇਸ ਸਮੇਂ ਟ੍ਰੇਡ ਨੂੰ ਲੈ ਕੇ ਵਿਰੋਧ ਚੱਲ ਰਿਹਾ ਹੈ।ਮੈਂ ਯਕੀਨਨ ਤੌਰ ‘ਤੇ ਕਹਿ ਸਕਦਾ ਹੈ ਕਿ ਚੀਨ, ਈਰਾਨ ਅਤੇ ਉੱਤਰੀ ਕੋਰੀਆ ਵੱਲੋਂ ਦਖਲਅੰਦਾਜ਼ੀ ਕਰਨੀ ਰਾਸ਼ਟਰੀ ਸੁਰੱਖਿਆ ਲਈ ਚਿੰਤਾ ਦੀ ਗੱਲ ਹੈ। ਅਸੀਂ ਇਸ ਨੂੰ ਰੋਕਣ ਲਈ ਠੋਸ ਕਦਮ ਚੁੱਕ ਰਹੇ ਹਾਂ।


