- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਚੋਂ ਬਾਹਰ
ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਕਮਲਾ ਹੈਰਿਸ ਨੇ ਸਾਲ 2020 ‘ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚੋਂ ਆਪਣਾ ਨਾਂ ਵਾਪਸ ਲੈ ਲਿਆ ਹੈ। 55 ਸਾਲਾ ਹੈਰਿਸ ਨੇ ਮੰਗਲਵਾਰ ਨੂੰ ਆਪਣੀ ਪ੍ਰਚਾਰ ਮੁਹਿੰਮ ਸਬੰਧੀ ਗੱਲ ਕਰਦਿਆਂ ਟਵੀਟ ਕਰ ਕੇ ਜਾਣਕਾਰੀ ਦਿੱਤੀ। ਹੈਰਿਸ ਨੇ ਟਵਿੱਟਰ ‘ਤੇ ਦੱਸਿਆ,”ਮੈਂ ਅਫਸੋਸ ਨਾਲ ਆਪਣੇ ਸਮਰਥਕਾਂ ਤੋਂ ਮੁਆਫੀ ਮੰਗਦੇ ਹੋਏ ਦੱਸਣਾ ਚਾਹੁੰਦੀ ਹਾਂ ਕਿ ਮੈਂ ਅੱਜ ਆਪਣੀ ਚੋਣ ਮੁਹਿੰਮ ਖਤਮ ਕਰ ਰਹੀ ਹਾਂ ਪਰ ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦੀ ਹਾਂ ਕਿ ਲੋਕਾਂ ਨੂੰ ਨਿਆਂ ਅਤੇ ਸਾਰਿਆਂ ਨੂੰ ਨਿਆਂ ਲਈ ਚਲਾਈ ਇਸ ਮੁਹਿੰਮ ਲਈ ਮੈਂ ਹਰ ਰੋਜ਼ ਲੜਾਂਗੀ।”ਕੈਲੀਫੋਰਨੀਆ ਤੋਂ ਡੈਮੋਕ੍ਰੇਟਿਕ ਪਾਰਟੀ ਦੀ ਸ਼ਕਤੀਸ਼ਾਲੀ ਸੰਸਦ ਮੈਂਬਰ ਨੇ ਕਿਹਾ,”ਰਾਸ਼ਟਰਪਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਨੂੰ ਜਾਰੀ ਰੱਖਣ ਲਈ ਮੇਰੇ ਕੋਲ ਵਿੱਤੀ ਸਰੋਤ ਨਹੀਂ ਹਨ ਮੈਂ ਕੋਈ ਅਰਬਪਤੀ ਨਹੀਂ ਹਾਂ।” ਹੈਰਿਸ ਨੇ ਨਵੰਬਰ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਜਦ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਸੀ, ਤਦ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਸ ਉੱਚ ਅਹੁਦੇ ਲਈ ਮਜ਼ਬੂਤ ਦਾਅਵੇਦਾਰ ਦੇ ਰੂਪ ‘ਚ ਦੇਖਿਆ ਜਾ ਰਿਹਾ ਸੀ। ਉਨ੍ਹਾਂ ਨੇ ਆਪਣੇ ਗ੍ਰਹਿ ਨਗਰ ਆਕਲੈਂਡ (ਕੈਲੀਫੋਰਨੀਆ) ‘ਚ ਸਮਰਥਕਾਂ ਦੀ ਭੀੜ ਵਿਚਕਾਰ ਇਸ ਸਾਲ ਜਨਵਰੀ ‘ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।


