- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਿੰਡ ਦਿਹਾਣਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਵਾਪਰਦੀਆਂ ਅਜਿਹੀਆਂ ਹਿਰਦੇਵੇਦਕ ਘਟਨਾਵਾਂ ਰੋਕਣ ਲਈ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਆਪਣੀ ਜ਼ੁੰਮੇਵਾਰੀ ਸੁਚੇਤ ਹੋ ਕੇ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰ-ਬਾਰ ਗੁਰੂ ਘਰਾਂ ਦੇ ਬਿਜਲੀ ਉਪਕਰਣ ਅਤੇ ਵਾਇਰਿੰਗ ਆਦਿ ਦੇ ਨਰੀਖਣ ਲਈ ਅਪੀਲਾਂ ਕੀਤੀਆਂ ਜਾਂਦੀਆਂ ਹਨ, ਪਰ ਦੁਖਦ ਪਹਿਲੂ ਇਹ ਹੈ ਕਿ ਇਸ ਦੇ ਬਾਵਜੂਦ ਵੀ ਸਾਰਟ-ਸਰਕਟ ਦੀ ਵਜ੍ਹਾ ਨਾਲ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਭਾਈ ਲੌਂਗੋਵਾਲ ਨੇ ਇਕ ਵਾਰ ਫਿਰ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਨਗਰਾਂ ਦੇ ਗੁਰੂ-ਘਰਾਂ ਦੀ ਸੁਚੇਤ ਰੂਪ ਵਿਚ ਨਿਗਰਾਨੀ ਲਈ ਅੱਗੇ ਆਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਓਨਾ ਚਿਰ ਹੀ ਬਿਜਲੀ ਉਪਕਰਣ ਚਾਲੂ ਰੱਖੇ ਜਾਣ, ਜਿਨ੍ਹਾਂ ਚਿਰ ਕੋਈ ਨਿਗਰਾਨ ਗੁਰਦੁਆਰਾ ਸਾਹਿਬ ਅੰਦਰ ਹਾਜ਼ਰ ਰਹੇ। ਉਨ੍ਹਾਂ ਖ਼ਾਸਕਰ ਕਰਕੇ ਏ.ਸੀ. ਅਤੇ ਪੱਖੇ ਨਿਰੰਤਰ ਨਾ ਚਲਾਏ ਜਾਣ ਦਾ ਸੁਝਾਅ ਦਿੱਤਾ।


