- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ
ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਲਗਾਤਾਰ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪੁੱਜਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੂੰ ਵੀ ਅਧਿਕਾਰੀਆਂ ਨੇ ਜੀ-ਆਇਆਂ ਆਖਿਆ। ਇਸ ਦੌਰਾਨ ਭਾਈ ਲੌਂਗੋਵਾਲ ਸਮੇਤ ਸਾਰੇ ਅਹੁਦੇਦਾਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ। ਸਵਾਗਤ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਸ਼ਾਨ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।


