- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਤਰਫੋਂ ਸ਼ਰਧਾਂਜਲੀ ਭੇਂਟ ਕੀਤੀ
ਚੰਡੀਗੜ੍ਹ – ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਜੋ ਬੁੱਧਵਾਰ ਸ਼ਾਮ ਅਕਾਲ ਚਲਾਣਾ ਕਰ ਗਏ ਸਨ, ਦੇ ਅੰਤਿਮ ਸੰਸਕਾਰ ਮੌਕੇ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਮੁਹਾਲੀ ਦੇ ਸੈਕਟਰ-57 ਸਮਸ਼ਾਨ ਘਾਟ ਵਿਖੇ ਸ. ਭੁੱਲਰ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਪੁੱਤਰ ਸ. ਰਮਣੀਕ ਸਿੰਘ ਤੇ ਸ. ਚੇਤਨ ਪਾਲ ਸਿੰਘ ਨੇ ਅਗਨੀ ਦਿਖਾਈ।ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਫੋਂ ਸ਼ੰਗਾਰਾ ਸਿੰਘ ਭੁੱਲਰ ਦੀ ਮ੍ਰਿਤਕ ਦੇਹ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਸ. ਸਿੱਧੂ ਨੇ ਸ. ਭੁੱਲਰ ਦੀ ਪਤਨੀ ਸ੍ਰੀਮਤੀ ਅਮਰਜੀਤ ਕੌਰ ਭੁੱਲਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲੇ ਪਰਿਵਾਰ ਲਈ ਘਾਟਾ ਨਹੀਂ, ਸਗੋਂ ਪੱਤਰਕਾਰੀ ਜਗਤ ਅਤੇ ਸਮੂਹ ਸਮਾਜ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ। ਸ. ਭੁੱਲਰ (74 ਸਾਲ) ਜੋ ਇਸ ਵੇਲੇ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ, ਪੰਜਾਬੀ ਟ੍ਰਿਬਿਊਨ, ਪੰਜਾਬੀ ਜਾਗਰਣ ਤੇ ਦੇਸ਼ ਵਿਦੇਸ਼ ਟਾਈਮਜ਼ ਦੇ ਵੀ ਸੰਪਾਦਕ ਰਹੇ।ਇਸ ਮੌਕੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ (ਪ੍ਰੈੱਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤਰਫੋਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਤੇ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਨੇ ਡੀ.ਪੀ.ਆਰ. ਪੰਜਾਬ ਤਰਫੋਂ ਮ੍ਰਿਤਕ ਦੇਹ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਚੰਡੀਗੜ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਸੌਰਭ ਦੁੱਗਲ ਨੇ ਵੀ ਰੀਥ ਰੱਖੀ।ਇਸ ਮੌਕੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ, ਸਾਬਕਾ ਲੋਕ ਸਭਾ ਮੈਂਬਰ ਸ. ਸਿਮਰਨਜੀਤ ਸਿੰਘ ਮਾਨ, ਰੋਜ਼ਾਨਾ ਅਜੀਤ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਡਾ. ਸਵਰਾਜਬੀਰ, ਰੋਜ਼ਾਨਾ ਸਪੋਕਸਮੈਨ ਦੇ ਐਮ.ਡੀ. ਸ੍ਰੀਮਤੀ ਜਗਜੀਤ ਕੌਰ, ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ ਸ. ਗੁਲਜ਼ਾਰ ਸਿੰਘ ਸੰਧੂ, ਸਿੱਧੂ ਦਮਦਮੀ ਤੇ ਸ. ਸੁਰਿੰਦਰ ਸਿੰਘ ਤੇਜ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਰੀ ਕਲਾਂ, ਚੀਫ ਜਨਰਲ ਮੈਨੇਜਰ ਆਫ ਜਾਗਰਣ ਗਰੁੱਪ ਸ੍ਰੀ ਮੋਹਿੰਦਰ ਕੁਮਾਰ, ਪੰਜਾਬੀ ਟ੍ਰਿਬਿਊਨ ਦੇ ਸਮਾਚਾਰ ਸੰਪਾਦਕ ਸ੍ਰੀਮਤੀ ਅਰਵਿੰਦਰ ਕੌਰ ਜੌਹਲ, ਲੇਖਕ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਜੀ.ਕੇ. ਸਿੰਘ, ਉੱਘੇ ਨਾਟਕਕਾਰ ਡਾ. ਆਤਮਜੀਤ, ਪ੍ਰਸਿੱਧ ਸਾਹਿਤਕਾਰ ਸ. ਮਨਮੋਹਨ ਸਿੰਘ ਦਾਊਂ, ਕਾਮੇਡੀ ਕਲਾਕਾਰ ਬਾਲ ਮੁਕੰਦ ਸ਼ਰਮਾ, ਲੋਕ ਸੰਪਰਕ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਸ. ਵਰਿਆਮ ਸਿੰਘ ਢੋਟੀਆ, ਫਿਲਮ ਪ੍ਰੋਡਿਊਸਰ ਦਰਸ਼ਨ ਔਲਖ ਸਣੇ ਪੱਤਰਕਾਰੀ, ਸਾਹਿਤਕ, ਰਾਜਸੀ, ਸਮਾਜਿਕ ਤੇ ਧਾਰਮਿਕ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।


