- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਲੰਧਰ ਦਿਹਾਤੀ ਪੁਲਿਸ ਵੱਲੋਂ 450 ਗ੍ਰਾਮ ਹੈਰੋਇਨ ਬਰਾਮਦ-ਇੱਕ ਤਸਕਰ ਕਾਬੂ
ਜਲੰਧਰ – ਐੱਸ.ਐੱਸ.ਪੀ.ਜਲੰਧਰ ਸ਼੍ਰੀ ਨਵਜੋਤ ਸਿੰਘ ਮਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਐੱਸ.ਆਈ. ਰਮਨਦੀਪ ਸਿੰਘ ਮੁੱਖ ਅਫਸਰਸ ਥਾਣਾ ਲਾਂਬੜਾ ਅਤੇ ਏ.ਐੱਸ.ਆਈ ਕੇਵਲ ਸਿੰਘ ਨੇ ਦੌਰਾਨੇ ਨਾਕਾਬੰਦੀ ਤੇ ਚੈਕਿੰਗ ਵਹੀਕਲਾਂ ਗੱਡੀ ਨੰਬਰ ਪੀ.ਬੀ.08.ਸੀ.ਕੇ-5035 ਮਾਰਕਾ ਇੰਜਾਏ ਐੱਲ.ਟੀ ਵਿੱਚ ਸਵਾਰ ਓਂਕਾਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਜੈਤੋਵਾਲੀ ਥਾਣਾ ਪਤਾਰਾ ਜ਼ਿਲਾ ਜਲੰਧਰ ਦੇ ਕਬਜੇ ਵਿਚੋਂ 450 ਗ੍ਰਾਮ ਹੈਰੋਇਨ ਬਰਾਮਦ ਕਰਕੇ ਬਹੁਤ ਹੀ ਸ਼ਲਾਘਾ ਯੋਗ ਕੰਮ ਕੀਤਾ ਹੈ.ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਵਜੋਤ ਸਿੰਘ ਮਾਹਲ,ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ,ਜਲੰਧਰ(ਦਿਹਾਤੀ)ਨੇ ਦੱਸਿਆ ਕਿ ਮਿਤੀ 15/12/19 ਨੂੰ ਏ.ਐੱਸ.ਆਈ.ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਰਾਏ ਨਾਕਾਬੰਦੀ ਬਾਹੱਦ ਰਕਬਾ ਪਿੰਡ ਚਿੱਟੀ ਮੋੜ ਲਾਂਬੜਾ ਮਜੂਦ ਸੀ ਤਾਂ ਇਤਲਾਹ ਮਿਲੀ ਕਿ ਓਂਕਾਰ ਸਿੰਘ(ਉਮਰ ਕਰੀਬ 26 ਸਾਲ)ਪੁੱਤਰ ਅਮਰੀਕ ਸਿੰਘ ਵਾਸੀ ਜੈਤੋਵਾਲੀ ਥਾਣਾ ਪਤਾਰਾ ਜ਼ਿਲਾ ਜਲੰਧਰ ਵੱਡੀ ਮਾਤਰਾ ਵਿੱਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ,ਜੋ ਅੱਜ ਆਪਣੀ ਗੱਡੀ ਪੀ.ਬੀ08-ਸੀਕੇ -5035 ਮਾਰਕਾ ਇੰਜਾਏ ਐੱਲ.ਟੀ ਵਿੱਚ ਸਵਾਰ ਹੋ ਕੇ ਜਲੰਧਰ ਤੋਂ ਲਾਂਬੜਾ ਸਾਈਡ ਗ੍ਰਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਆ ਰਿਹਾ ਹੈ.ਜੇਕਰ ਵੰਡਰਲੈਂਡ ਮੋੜ ਤੇ ਨਾਕਾਬੰਦੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ.ਚੈਕਿੰਗ ਦੌਰਾਨ ਮੋੜ ਵੰਡਰਲੈਂਡ ਲਾਂਬੜਾ ਜਲੰਧਰ ਸਾਈਡ ਤੋਂ ਗੱਡੀ ਨੰਬਰ ਪੀ.ਬੀ.08-ਸੀ.ਕੇ-5035 ਆਉਂਦੀ ਦਿਖਾਈ ਦਿੱਤੀ ਤਾਂ ਏ.ਐੱਸ.ਆਈ ਕੇਵਲ ਸਿੰਘ ਨੇ ਗੱਡੀ ਨੂੰ ਰੋਕ ਕੇ ਡ੍ਰਾਈਵਰ ਸੀਟ ਤੇ ਬੈਠੇ ਆਦਮੀ ਨੂੰ ਸ਼ੱਕ ਦੀ ਬਿਨ੍ਹਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਓਂਕਾਰ ਸਿੰਘ ਉਮਰ 26 ਸਾਲ ਪੁੱਤਰ ਅਮਰੀਕ ਸਿੰਘ ਵਾਸੀ ਜੈਤੋਵਾਲੀ ਥਾਣਾ ਪਤਾਰਾ ਜ਼ਿਲਾ ਜਲੰਧਰ ਦੱਸਿਆ.ਜੋ ਮੌਕੇ ਤੇ ਸ਼੍ਰੀ ਸੁਰਿੰਦਰ ਪਾਲ,ਪੀ.ਪੀ.ਐੱਸ.ਉਪ ਪੁਲਿਸ ਕਪਤਾਨ ਸ/ਡ ਕਰਤਾਰਪੁਰ ਜਿਨ੍ਹਾਂ ਦੀ ਹਾਜ਼ਰੀ ਵਿੱਚ ਪਹਿਲਾਂ ਗੱਡੀ ਦੀ ਤਲਾਸ਼ੀ ਕੀਤੀ ਫਿਰ ਓਂਕਾਰ ਸਿੰਘ ਦੀ ਤਲਾਸ਼ੀ ਕਰਨ ਤੇ ਉਸਦੀ ਪੇਂਟ ਦੀ ਜੇਬ ਵਿਚੋਂ 450 ਗ੍ਰਾਮ ਹੈਰੋਇਨ ਬਰਾਮਦ ਹੋਈ.ਜਿਸਤੇ ਮੁਕੱਦਮਾ ਨੰਬਰ 134 ਮਿਤੀ 15/12/19 ਜੁਰਮ ਐੱਨ.ਡੀ.ਪੀ.ਐੱਸ.ਐਕਟ ਥਾਣਾ ਲਾਂਬੜਾ ਦਰਜ ਕਰਕੇ ਏ.ਐੱਸ.ਆਈ ਕੇਵਲ ਸਿੰਘ ਨੇ ਤਫਤੀਸ਼ ਅਮਲ ਵਿੱਚ ਲਿਆਂਦੀ.ਦੋਸ਼ੀ ਪਾਸੋਂ ਢੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ,ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ.


