- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਨਰਜੀਤ ਗੋਲਡੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਬਣਾਏ ਜਾਣ ‘ਤੇ ਯੂਥ ਆਗੂਆਂ ‘ਚ ਖੁਸ਼ੀ ਦੀ ਲਹਿਰ
ਸੰਗਰੂਰ – ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਸਾਬਕਾ ਵਾਈਸ ਚੇਅਰਮੈਨ ਪੀ.ਆਰ.ਟੀ.ਸੀ ਨੂੰ ਪਾਰਟੀ ਹਾਈ ਕਮਾਂਡ ਵੱਲੋ ਡੈਲੀਗੇਟ ਬਣਾਏ ਜਾਣ ਤੇ ਜਿੱਥੇ ਸੂਬਾ ਭਰ ਦੇ ਯੂਥ ਵਰਕਰਾਂ ਵਿੱਚ ਖੁਸ਼ੀ ਦਾ ਮਹੋਲ ਹੈ ਉੱਥੇ ਹੀ ਉੱਨਾਂ ਦੇ ਨਜਦੀਕੀ ਸੱਜਣ ਮਿੱਤਰਾਂ ਵੱਲੋ ਖੁਸ਼ੀ ਦਾ ਇਜ਼ਹਾਰ ਕਰਦਿਆਂ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਗਿਆ ਹੈ ।ਇਸ ਮੋਕੇ ਨਵਨਿਯੁਕਤ ਡੈਲੀਗੇਟ ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੰਗਰੂਰ ਤੋਂ ਪਾਰਟੀ ਦੇ ਉੱਘੇ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਡੈਲੀਗੇਟ ਬਣਨ ਦੇ ਨਾਲ਼ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਨ ਦਾ ਮੌਕਾ ਮਿਲਿਆ ਹੈ ਅਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਬਤੌਰ ਡੈਲੀਗੇਟ ਪਹੁੰਚ ਕੇ ਉਨ੍ਹਾਂ ਨੂੰ ਮਾਣ ਮਹਿਸੂਸ ਹੋਇਆ ਹੈ। ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਉਨ੍ਹਾਂ ਨੇ ਪਾਰਟੀ ਵਿਚ ਮਿਲੇ ਮਾਣ-ਸਨਮਾਨ ਨੂੰ ਹਮੇਸ਼ਾ ਅਹਿਮੀਅਤ ਦਿੱਤੀ ਹੈ, ਉਨ੍ਹਾਂ ਕਿਹਾ ਕਿ ਪਾਰਟੀ ਤੋਂ ਉੱਪਰ ਅਤੇ ਉਸ ਵਿਚ ਮਿਲੇ ਅਹੁਦਿਆਂ ਤੋਂ ਵੱਧ ਕੇ ਕੁੱਝ ਵੀ ਨਹੀਂ ਹੁੰਦਾ, ਪੰਜਾਬੀਆਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਅਕਾਲੀ ਦਲ ਜਿਸ ਦਾ ਇਤਿਹਾਸ ਮਾਣਮੱਤਾ ਹੈ।ਉਨ੍ਹਾਂ ਕਿਹਾ ਕਿ ਛੋਟੇ ਹੁੰਦਿਆਂ ਜਦੋਂ ਵੀ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਜਾਂਦੇ ਸਨ ਤਾਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਨੇੜੇ ਦੀ ਲੰਘਣ ‘ਤੇ ਉਹ ਸੋਚਦੇ ਸਨ ਕਿ ਤੇਜਾ ਸਿੰਘ ਸਮੁੰਦਰੀ ਹਾਲ ਦੇ ਅੰਦਰ ਕੀ ਹੁੰਦਾ ਹੋਵੇਗਾ, ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚ ਆ ਕੇ ਕਈ ਵਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਇਸ ਹਾਲ ਵੱਲ ਜਾਣਾ ਦਾ ਮੌਕਾ ਮਿਲਿਆ ਪਰ ਅੰਦਰ ਜਾਣ ਦਾ ਸਬੱਬ ਨਾ ਬਣ ਸਕਿਆ। ਵਿਨਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ, ਉਸ ਜਥੇਬੰਦੀ ਦੇ ਮੈਂਬਰ ਹਨ, ਜਿਸ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ।ਯੂਥ ਆਗੂ ਗੋਲਡੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਬਣਾਏ ਜਾਣ ਤੇ ਰੁਦਰਾ ਇਮੀਗਰੇਸ਼ਨ ਅਤੇ ਸ਼ੋਫੀਆ ਦੇ ਅੇਮ.ਡੀ ਅਮਿਤ ਅਲੀਸ਼ੇਰ ਤੋ ਇਲਾਵਾ ਪ੍ਰਿਤਪਾਲ ਸਿੰਘ ਬਿੱਟੂ, ਪ੍ਰਮਜੀਤ ਸਿੰਘ ਭੋਲਾ, ਚਮਕੋਰ ਸਿੰਘ ਸ਼ਾਹਪੁਰ, ਅਵਤਾਰ ਸਿੰਘ ਸ਼ੇਰੋਂ, ਮੱਖਣ ਮੈਬਰ ਸ਼ਾਹਪੁਰ ਅਤੇ ਗੁਰਸੇਵਕ ਸਿੰਘ ਬਿਗੜਵਾਲ ਅਦਿ ਵੱਡੀ ਗਿਣਤੀ ਨੋਜਵਾਨ ਅਕਾਲੀ ਵਰਕਰਾਂ ਵੱਲੋ ਵਿਨਰਜੀਤ ਗੋਲਡੀ ਨੂੰ ਵਧਾਈ ਦਿੰਦਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।


