- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵਲੋਂ ਨਿਰਭਿਆ ਕੇਸ ਦੇ ਦੋਸ਼ੀ ਅਕਸ਼ੈ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਨਿਰਭਿਆ ਕੇਸ ਦੇ ਦੋਸ਼ੀਆਂ ਵਿੱਚੋਂ ਇਕ ਅਕਸ਼ੈ ਠਾਕੁਰ ਦੀ ਰੀਵਿਊ ਪਟੀਸ਼ਨ ਖਾਰਜ ਕਰ ਦਿੱਤੀ ਹੈ| ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਦੇ ਵਕੀਲ ਨੂੰ ਪੂਰਾ ਮੌਕਾ ਦਿੱਤਾ ਗਿਆ ਪਰ ਦੋਸ਼ੀ ਦੇ ਵਕੀਲ ਨੇ ਕੋਈ ਨਵੀਂ ਗੱਲ ਨਹੀਂ ਕੀਤੀ ਹੈ| ਜਸਟਿਸ ਭਾਨੂੰਮਤੀ ਦੀ ਅਗਵਾਈ ਵਾਲੀ ਬੈਂਚ ਨੇ ਇਸ ਪਟੀਸ਼ਨ ਤੇ ਫੈਸਲਾ ਕੀਤਾ ਹੈ| ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੱਜਾਂ ਦੀ ਬੈਂਚ ਨੇ ਫੈਸਲਾ ਇਕ ਵਜੇ ਤੱਕ ਸੁਰੱਖਿਅਤ ਰੱਖ ਲਿਆ ਸੀ| ਦੋਸ਼ੀ ਪੱਖ ਦੇ ਵਕੀਲ ਨੇ ਕੋਰਟ ਵਿੱਚ ਲਗਾਤਾਰ ਇਕ ਤੋਂ ਬਾਅਦ ਤਰਕ ਰੱਖੇ| ਉਨ੍ਹਾਂ ਨੇ ਦਿੱਲੀ ਵਿੱਚ ਪ੍ਰਦੂਸ਼ਣ ਅਤੇ ਖਰਾਬ ਹਵਾ ਦਾ ਹਵਾਲਾ ਦਿੰਦੇ ਹੋਏ ਫਾਂਸੀ ਦੀ ਸਜ਼ਾ ਨਾ ਦੇਣ ਦੀ ਗੁਹਾਰ ਲਗਾਈ| ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਇਸ ਅਪਰਾਧ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ|


