- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੰਬਈ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਦੀ ਮੌਤ, 16 ਝੁਲਸੇ
ਮੁੰਬਈ – ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਪਰੇਲ ਇਲਾਕੇ ’ਚ ਇਕ ਬਹੁਮੰਜ਼ਿਲਾ ਇਮਾਰਤ ਨੂੰ ਅਗ ਲੱਗ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 16 ਲੋਕ ਜ਼ਖਮੀ ਹੋ ਗਏ।ਅੱਗ ਲਗਣ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈ।ਅਗ ਲਗਣ ਦੀ ਸੂਚਨਾ ਤੁਰੰਤ ਫਾਇਰ ਬਿਗ੍ਰੇਡ ਵਿਭਾਗ ਨੂੰ ਦੇ ਦਿਤੀ ਗਈ ਹੈ। ਜਾਣਕਾਰੀ ਮਿਲਦੇ ਹੀ ਫਾਇਰ ਬਿਗ੍ਰੇਡ ਦੀਆਂ ਗਡੀਆਂ ਮੌਕੇ ’ਤੇ ਪੁਜ ਗਈਆਂ ਅਤੇ ਅਗ ’ਤੇ ਕਾਬੂ ਪਾਇਆ।ਇਮਾਰਤ ’ਚ ਫਸੇ ਲੋਕਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕਢਿਆ ਗਿਆ।10-15 ਲੋਕਾਂ ਨੂੰ ਇਮਾਰਤ ਤੋਂ ਸੁਰਖਿਅਤ ਬਾਹਰ ਕਢ ਲਿਆ ਗਿਆ ਹੈ।ਇਹ ਅਗ ਪਰੇਲ ਦੇ ਹਿੰਦਮਾਤਾ ਸਿਨੇਮਾ ਨੇੜੇ ਲਗੀ ਹੈ।ਕ੍ਰਿਸਟਲ ਟਾਵਰ ਨਾਂ ਦੀ ਇਮਾਰਤ ਦੀ 12ਵੀਂ ਮੰਜ਼ਿਲ ’ਚ ਇਹ ਹਾਦਸਾ ਹੋਇਆ ਹੈ।ਫਾਇਰ ਬਿਗ੍ਰੇਡ ਦੀਆਂ 10 ਗਡੀਆਂ ਮੌਕੇ ’ਤੇ ਮੌਜੂਦ ਸਨ।ਮੀਡੀਆ ਰਿਪੋਰਟ ਮੁਤਾਬਕ ਅਗ ਸ਼ਾਰਟ ਸਰਕਟ ਦੇ ਕਾਰਨ ਲਗੀ ਹੋਵੇਗੀ, ਪਰ ਅਜੇ ਇਸ ਬਾਰੇ ’ਚ ਕੋਈ ਠੋਸ ਰਿਪੋਰਟ ਨਹੀਂ ਆਈ। ਉਥੇ ਸਿਹਤ ਖਰਾਬ ਹੋਣ ਕਾਰਨ 16 ਲੋਕਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਅੱਗ ਨੂੰ ਕਾਬੂ ਪਾਉਣ ਲਈ ਫਾਇਰਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਜਿਨ੍ਹਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਮਾਰਤ ’ਚ ਅੱਗ ਬੁਝਾਉਣ ਦੇ ਕੋਈ ਪ੍ਰਬੰਧ ਪਹਿਲਾਂ ਤੋਂ ਨਹੀਂ ਕੀਤੇ ਗਏ ਸਨ, ਜਿਸ ਕਰਕੇ ਸੁਸਾਇਟੀ ’ਤੇ ਕੇਸ ਦਰਜ ਕੀਤਾ ਜਾਵੇਗਾ ਅਤੇ ਇਮਾਰਤ ਨੂੰ ਅਸੁਰੱਖਿਅਤ ਐਲਾਨਿਆ ਗਿਆ ਹੈ ਅਤੇ ਬਿਜਲੀ ਤੇ ਪਾਣੀ ਦੀ ਸਪਲਾਈ ਰੋਕ ਦਿੱਤੀ ਗਈ ਹੈ।


