- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੋਰਡ ਅਧਿਕਾਰੀਆਂ/ਕਰਮਚਾਰੀਆਂ ਲਈ ਛੇਤੀ ਹੀ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਲਾਗੂ ਕੀਤੀਆਂ ਜਾਣਗੀਆਂ – ਸਿਖਿਆ ਮੰਤਰੀ
ਚੰਡੀਗੜ- ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਅੱਜ ਹਰਿਆਣਾ ਸਕੂਲ ਸਿਖਿਆ ਬੋਰਡ, ਭਿਵਾਨੀ ਦੀ ਗੋਲਡਨ ਜੁਬਲੀ ਦੇ ਮੌਕੇ ‘ਤੇ ਕਿਹਾ ਕਿ ਬੋਰਡ ਅਧਿਕਾਰੀਆਂ/ਕਰਮਚਾਰੀਆਂ ਲਈ ਛੇਤੀ ਹੀ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਲਾਗੂ ਕੀਤੀਆਂ ਜਾਣਗੀਆਂ| ਉਹ ਅੱਜ ਭਿਵਾਨੀ ਵਿਚ ਹਰਿਆਣਾ ਸਕੂਲ ਸਿਖਿਆ ਬੋਰਡ ਦੇ ਗੋਲਡਨ ਜੈਯੰਤੀ ਸਮਾਪਨ ਸਾਲ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵੱਜੋਂ ਬੋਲ ਰਹੇ ਸਨ| ਸਿਖਿਆ ਮੰਤਰੀ ਨੇ ਇਨਾਮ ਸਮਾਰੋਹ ਵਿਚ ਸਾਲ 2019 ਵਿਚ ਸੂਬੇ ਵਿਚ 10ਵੀਂ ਤੇ 12ਵੀਂ ਜਮਾਤ ਵਿਚ ਪਹਿਲੇ ਤੇ ਦੂਜੇ ਥਾਂ ਪ੍ਰਾਪਤ ਕਰਨ ਵਾਲੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਦੇ 26 ਹੁਸ਼ਿਆਰ ਵਿਦਿਆਰਥੀਆਂ ਨੂੰ ਡਾ. ਕਲਪਨਾ ਚਾਵਲਾ ਐਵਾਰਡ, ਗੋਲਡਨ ਤਮਗਾ ਤੇ ਚਾਂਦੀ ਤਮਗਾ ਦੇ ਕੇ ਸਨਮਾਨਿਤ ਕੀਤਾ| ਉਨਾਂ ਨੇ ਤਗਮੇ ਦੇ ਨਾਲ ਵਿਦਿਆਰਥੀਆਂ ਨੂੰ ਕ੍ਰਮਵਾਰ 51,000 ਰੁਪਏ ਅਤੇ 31,000 ਰੁਪਏ ਦੀ ਰਕਮ ਵੀ ਦਿੱਤੀ| ਉਨਾਂ ਨੇ ਸਿਖਿਆ ਦੀ ਗੁਣਵੱਤਾ ਵਿਚ ਸੁਧਾਰ ਕਰਕੇ ਅਵੱਲ ਰਹਿਣ ਵਾਲੇ 12 ਸਕੂਲਾਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ| ਇਸ ਤਰਾਂ ਸਿਖਿਆ ਮੰਤਰੀ ਨੇ ਨਕਲ ਰੋਕਣ ਵਿਚ ਅਹਿਮ ਯੋਗਦਾਨ ਦੇਣ ਵਾਲੇ 8 ਪ੍ਰੋਫੈਸਰਾਂ ਨੂੰ ਸੁਸ਼ੀਲਾ ਸਮਰਤੀ ਤੇ ਰਾਕੇਸ਼ ਸਮਰਤੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ|ਇਸ ਮੌਕੇ ‘ਤੇ ਸਿਖਿਆ ਮੰਤਰੀ ਵੱਲੋਂ ਹਰਿਆਣਾ ਸਕੂਲ ਸਿਖਿਆ ਬੋਰਡ ਦੇ ਗੋਲਡਨ ਜੈਯੰਤੀ ਦਰਵਾਜੇ ਦਾ ਨੀਂਹ ਪੱਥਰ ਰੱਖਿਆ, ਜਿਸ ਦੇ ਨਿਰਮਾਣ ‘ਤੇ ਲਗਭਗ 78 ਲੱਖ ਰੁਪਏ ਖਰਚ ਹੋਣਗੇ| ਇਸ ਦੇ ਨਾਲ ਹੀ ਡਾ. ਸਰਵਪੱਲੀ ਰਾਧਾਕ੍ਰਿਸ਼ਣ ਲੈਬ ਸਕੂਲ, ਹਰਿਆਣਾ ਸਕੂਲ ਸਿਖਿਆ ਬੋਰਡ ਕੰਪਲੈਕਸ, ਭਿਵਾਨੀ ਲਈ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਖੇਡ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਦੇ ਨਿਰਮਾਣ ‘ਤੇ ਲਗਭਗ 90 ਲੱਖ ਰੁਪਏ ਦੀ ਲਾਗਤ ਆਵੇਗੀ|


