- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਜਰੀਵਾਲ ਨੇ ਦੇਸ਼ ਦੇ ਹਾਲਾਤ ’ਤੇ ਚਿੰਤਾ ਪ੍ਰਗਟਾਈ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੇਸ਼ ਦੇ ਤਾਜ਼ਾ ਹਾਲਤਾਂ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਸਥਿਤੀ ਨਾ ਸਿਰਫ਼ ਦਿੱਲੀ ਵਿੱਚ ਬਲਕਿ ਪੂਰੇ ਦੇਸ਼ ’ਚ ਦਿਨੋ-ਦਿਨ ਵਿਗੜ ਰਹੀ ਹੈ ਜਿਸ ਕਰਕੇ ਉਹ ਬਹੁਤ ਚਿੰਤਤ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸਮੇਂ ਇਸ ਕਾਨੂੰਨ ਨੂੰ ਲਿਆਉਣ ਦੀ ਜ਼ਰੂਰਤ ਨਹੀਂ ਹੈ। ਇਸ ਸਮੇਂ ਸਭ ਤੋਂ ਵੱਡੀ ਲੋੜ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਆਪਣੇ ਬੱਚਿਆਂ ਲਈ ਰੁਜ਼ਗਾਰ ਪੈਦਾ ਕਰਨ ਲਈ ਕੰਮ ਕਰਨਾ ਚਾਹੀਦਾ ਹੈ ਤੇ ਇਸ ਕਾਨੂੰਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇਕ ਕਿਸਮ ਦਾ ਡਰ ਹੈ। ਸਿਰਫ ਮੁਸਲਮਾਨ ਹੀ ਨਹੀਂ, ਹਿੰਦੂ, ਸਿੱਖ, ਇਸਾਈ ਅਤੇ ਦੇਸ਼ ਦੇ ਸਾਰੇ ਨਾਗਰਿਕ ਡਰਦੇ ਹਨ ਕਿ ਜਦੋਂ ਉਨ੍ਹਾਂ ਨੂੰ ਕਾਗਜ਼ ਦਿਖਾਉਣ ਲਈ ਕਿਹਾ ਜਾਂਦਾ ਹੈ ਤਾਂ ਸਾਬਤ ਕਰੋ ਕਿ ਤੁਸੀਂ ਦੇਸ਼ ਦੇ ਨਾਗਰਿਕ ਹੋ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇਸ਼ ’ਚ ਗਰੀਬਾਂ ਕੋਲ ਕਾਗਜ਼ ਨਹੀਂ ਹਨ। 70 ਪ੍ਰਤੀਸ਼ਤ ਤੋਂ ਵੱਧ ਲੋਕਾਂ ਕੋਲ ਦਿਖਾਉਣ ਲਈ ਕੁਝ ਨਹੀਂ ਹੋਵੇਗਾ।


