- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਲ੍ਹ ਅੰਦਰੋਂ ਕਾਲੇ ਲਿਫਾਫੇ ‘ਚੋਂ ਤਿੰਨ ਮੋਬਾਇਲ ਬਰਾਮਦ
ਨਾਭਾ – ਨਾਭਾ ਦੀ ਨਵੀਂ ਜ਼ਿਲਾ ਜੇਲ ‘ਚ ਜੇਲ ਪ੍ਰਸ਼ਾਸਨ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ ਬਲਾਕ ਨੰਬਰ-2 ਦੇ ਪਿਛਲੇ ਪਾਸੇ ਖੱਡਾ ਖੋਦ ਕੇ ਲਿਫਾਫੇ ‘ਚੋਂ 3 ਮੋਬਾਇਲ ਫੋਨ ਬਰਾਮਦ ਕੀਤੇ ਗਏ। ਇਹ ਫੋਨ ਕਿਸ ਕੈਦੀ ਦੇ ਸਨ, ਜੇਲ ਪ੍ਰਸ਼ਾਸਨ ਇਸ ਦੀ ਜਾਂਚ ਕਰ ਰਿਹਾ ਹੈ। ਜੇਲ ਪ੍ਰਸ਼ਾਸਨ ਨੇ ਇਨ੍ਹਾਂ ਮੋਬਾਇਲਾਂ ਦੀ ਜਾਣਕਾਰੀ ਨਾਭਾ ਥਾਣਾ ਸਦਰ ‘ਚ ਪੁਲਸ ਨੂੰ ਦਿੱਤੀ ਹੈ। ਨਾਭਾ ਪੁਲਸ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ 52-ਏ ਪ੍ਰਿਜ਼ਨ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਤਿੰਨੋਂ ਮੋਬਾਇਲ ਸੈਮਸੰਗ ਕੰਪਨੀ ਦੇ ਸਨ, ਜਿਸ ‘ਚ ਏਅਰਟੈੱਲ ਦੇ ਸਿਮ ਪਾਏ ਹੋਏ ਸਨ। ਬੀਤੇ ਦਿਨੀਂ ਵੀ ਜੇਲ ਦੇ ਅੰਦਰ ਦੋ ਮੋਬਾਇਲ ਫੋਨ ਸੁੱਟੇ ਗਏ ਸਨ, ਜਿਸ ਦੇ ਚਲਦਿਆਂ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਮੁਲਜ਼ਮ ਕੈਦੀ ਅਤੇ ਮੋਬਾਇਲ ਫੋਨ ਨੂੰ ਆਪਣੇ ਕਬਜ਼ੇ ‘ਚ ਲੈ ਲਏ। ਇਸ ਮੌਕੇ ਪੁਲਸ ਦੇ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਜੇਲ ਸੁਪਰਡੈਂਟ ਵੱਲੋਂ ਸੂਚਨਾ ਮਿਲੀ ਸੀ ਕਿ ਜੇਲ ਦੇ ਅੰਦਰੋਂ ਕਾਲੇ ਲਿਫਾਫੇ ‘ਚੋਂ ਤਿੰਨ ਮੋਬਾਇਲ ਬਰਾਮਦ ਕੀਤੇ ਗਏ ਹਨ। ਇਸ ਸਬੰਧ ‘ਚ ਅਸੀਂ ਮੋਬਾਇਲ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।


