- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਵਾਈ ਵਿੱਚ ਹਾਦਸਾਗ੍ਰਸਤ ਹੈਲੀਕਾਪਟਰ ਦੇ ਮਲਬੇ ਵਿੱਚ 6 ਲਾਸ਼ਾਂ ਬਰਾਮਦ
ਵਾਸ਼ਿੰਗਟਨ – ਅਮਰੀਕਾ ਦੇ ਹਵਾਈ ਸੂਬੇ ਦੇ ਕਾਉਈ ਵਿੱਚ ਬਚਾਅ ਦਲਾਂ ਨੇ ਹਾਦਸਾਗ੍ਰਸਤ ਹੈਲੀਕਾਪਟਰ ਦਾ ਮਲਬਾ ਲੱਭ ਲਿਆ ਹੈ ਅਤੇ ਉਨ੍ਹਾਂ ਨੇ ਛੇ ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਕਰ ਲਈਆਂ ਹਨ| ਕਾਉਈ ਪੁਲੀਸ ਵਿਭਾਗ ਵਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਵੀਰਵਾਰ ਤੋਂ ਲਾਪਤਾ ਹੈਲੀਕਾਪਟਰ ਦੇ ਨੁਆਲੋਲੋ ਦੇ ਨੇੜੇ ਕੋਕੇ ਵਿੱਚ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਪੁਸ਼ਟੀ ਹੋਈ ਹੈ ਅਤੇ ਬਚਾਅ ਦਲਾਂ ਨੇ ਇਸ ਦਾ ਮਲਬਾ ਲੱਭ ਲਿਆ ਹੈ|ਹੈਲੀਕਾਪਟਰ ਵਿੱਚ ਪਾਇਲਟ ਸਣੇ 7 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ 6 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ| ਕਾਉਈ ਦੇ ਫਾਇਰ ਫਾਈਟਰਜ਼ ਮੁਤਾਬਕ ਕੋਹਰੇ ਕਾਰਨ ਸੱਤਵੇਂ ਲਾਪਤਾ ਵਿਅਕਤੀ ਦੀ ਖੋਜਬੀਨ ਰੋਕ ਦਿੱਤੀ ਗਈ ਸੀ ਪਰ ਅੱਜ ਇਹ ਕੰਮ ਫਿਰ ਸ਼ੁਰੂ ਕੀਤਾ ਗਿਆ| ਕੋਉਈ ਵਿੱਚ ਤੇਜ਼ ਹਵਾਵਾਂ ਕਾਰਨ ਸਫਾਰੀ ਹੈਲੀਕਾਪਟਰ ਲਾਪਤਾ ਹੋ ਗਿਆ ਸੀ| ਅਮਰੀਕਾ ਦੇ ਤਟ ਰੱਖਿਅਕ ਬਲ , ਸਮੁੰਦਰੀ ਫੌਜ , ਕਾਉਈ ਫਾਇਰ ਫਾਈਟਰਜ਼ ਵਿਭਾਗ ਅਤੇ ਹੋਰ ਏਜੰਸੀਆਂ ਖੋਜ ਮੁਹਿੰਮ ਵਿੱਚ ਸ਼ਾਮਲ ਸਨ|


