- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮਤਰੀ ਨੇ ਸੀਨੀਅਰ ਪੱਤਰਕਾਰ ਕੁਲਦੀਪ ਨੈਇਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮਤਰੀ ਮਨੋਹਰ ਲਾਲ ਨੇ ਦੇਸ਼ ਤੇ ਵਿਦੇਸ਼ ਵਿਚ ਪ੍ਰਸਿੱਧ ਸੀਨੀਅਰ ਪੱਤਰਕਾਰ ਅਤੇ ਲੇਖਕ ਅਤੇ ਰਾਜ ਸਭਾ ਦੇ ਸਾਬਕਾ ਮੈਂਬਰ ਕੁਲਦੀਪ ਨੈਇਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ׀ ਸ੍ਰੀ ਨੈਇਰ 85 ਸਾਲ ਦੇ ਸਨ ਅਤੇ ਕਲ ਨਵੀਂ ਦਿੱਲੀ ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ׀ ਅੱਜ ਇੱਥੇ ਜਾਰੀ ਇਕ ਸੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਨੈਇਰ ਨੂੰ ਇਕ ਬੁੱਧੀਜੀਵੀ ਵਿਅਕਤੀ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੈ੍ਰਸ ਦੀ ਆਜਾਦੀ ਦੇ ਲਈ ਕਾਫ਼ੀ ਲੰਬੇ ਸਮੇਂ ਤਕ ਸੰਘਰਸ਼ ਕੀਤਾ ਅਤੇ ਆਪਣੀ ਲੇਖਨੀ ਰਾਹੀਂ ਲੋਕਾਂ ਵਿਚ ਇਕ ਛਾਪ ਛੱਡੀ ਹੈ, ਜਿਸ ਦੇ ਲਈ ਸ੍ਰੀ ਨੈਇਰ ਨੂੰ ਲੰਬੇ ਸਮੇਂ ਤਕ ਯਾਦ ਕੀਤਾ ਜਾਵੇਗਾ׀ ਮੁੱਖ ਮੰਤਰੀ ਨੇ ਦੁੱਖੀ ਪਰਿਵਾਰ ਦੇ ਮੈਂਬਰਾਂ ਦੇ ਪ੍ਰਤੀ ਦਿਲੀ ਹਮਦਰਦੀ ਪ੍ਰਗਟਾਈ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ׀ ਮੁੱਖ ਮੰਤਰੀ ਦੇ ਮੀਡੀਆ ਸਲਾਹਾਕਾਰ ਰਾਜੀਵ ਜੈਨ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਅਤੇ ਡਾਇਰੈਕਟਰ ਜਨਰਲ ਸਮੀਰ ਪਾਲ ਸਰੋ ਨੇ ਵੀ ਸ੍ਰੀ ਨੈਇਰ ਦੇ ਦੇਹਾਂਤ ’ਤੇ ਦੁੱਖ ਪ੍ਰਗਟਿਆ


