- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਓਵਰ ’ਚ ਛੇ ਛੱਕੇ ਜੜਨ ਵਾਲਾ 7ਵਾਂ ਬੱਲੇਬਾਜ਼ ਬਣਿਆ ਕਾਰਟਰ
ਨਿਊਜ਼ੀਲੈਂਡ ਦੇ ਬੱਲੇਬਾਜ਼ ਲਿਓ ਕਾਰਟਰ ਨੇ ਇੱਕ ਓਵਰ ਵਿੱਚ ਛੇ ਛੱਕੇ ਮਾਰ ਕੇ ਅੱਜ ਇਤਿਹਾਸ ਦੇ ਪੰਨਿਆਂ ’ਤੇ ਆਪਣਾ ਨਾਮ ਲਿਖਵਾ ਲਿਆ। ਉਹ ਭਾਰਤੀ ਖਿਡਾਰੀ ਰਵੀ ਸ਼ਾਸਤਰੀ ਅਤੇ ਯੁਵਰਾਜ ਸਿੰਘ ਵਾਂਗ ਇੱਕ ਓਵਰ ਵਿੱਚ ਛੇ ਛੱਕੇ ਜੜਨ ਵਾਲਾ ਵਿਸ਼ਵ ਦਾ ਸੱਤਵਾਂ ਕ੍ਰਿਕਟਰ ਬਣ ਗਿਆ।ਕਾਰਟਰ ਨੇ ਇਹ ਕਾਰਨਾਮਾ ਨਿਊਜ਼ੀਲੈਂਡ ਦੇ ਘਰੇਲੂ ਟੀ-20 ਟੂਰਨਾਮੈਂਟ ਸੁਪਰ ਸਮੈਸ਼ ਵਿੱਚ ਨਾਰਦਰਨ ਨਾਈਟ ਖ਼ਿਲਾਫ਼ ਆਪਣੀ ਟੀਮ ਕੈਂਟਰਬਰੀ ਕਿੰਗਜ਼ ਦੀ ਜਿੱਤ ਦੌਰਾਨ ਕੀਤਾ। 25 ਸਾਲ ਦੇ ਬੱਲੇਬਾਜ਼ ਨੇ ਸਪਿੰਨਰ ਐਂਟਨ ਦੇਵਸਿਚ ਦੇ ਓਵਰ ਵਿੱਚ ਛੇ ਵਾਰ ਛੱਕੇ ਜੜੇ। ਉਹ ਸਿਰਫ਼ 29 ਗੇਂਦਾਂ ਵਿਚ 70 ਦੌੜਾਂ ਬਣਾ ਕੇ ਨਾਬਾਦ ਰਿਹਾ, ਜਿਸ ਨਾਲ ਉਸਦੀ ਟੀਮ ਨੇ 220 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸੱਤ ਵਿਕਟਾਂ ਨਾਲ ਜਿੱਤ ਦਰਜ ਕੀਤੀ।ਕਾਰਟਰ ਇਸ ਤਰ੍ਹਾਂ ਘਰੇਲੂ ਅਤੇ ਕੌਮਾਂਤਰੀ ਦੋਵਾਂ ਪੱਧਰਾਂ ’ਤੇ ਸਾਰੀਆਂ ਵੰਨਗੀਆਂ ਵਿੱਚ ਇਹ ਪ੍ਰਾਪਤੀ ਹਾਸਲ ਕਰਨ ਵਾਲਾ ਵਿਸ਼ਵ ਦਾ ਸੱਤਵਾਂ ਕ੍ਰਿਕਟਰ ਬਣ ਗਿਆ। ਇਹ ਕਾਰਨਾਮਾ ਕਰਕੇ ਉਹ ਗੈਰੀ ਸੋਬਰਜ਼, ਸ਼ਾਸਤਰੀ, ਹਰਸ਼ਲੇ ਗਿੱਬਸ, ਯੁਵਰਾਜ, ਵੋਰਸੈਸਟਰਸ਼ਾਇਰ ਦੇ ਰੋਸ ਵ੍ਹਾਈਟਲੀ ਅਤੇ ਅਫ਼ਗਾਨਿਸਤਾਨ ਦੇ ਹਜ਼ਰਤਉੱਲਾ ਜ਼ਜ਼ਈ ਦੇ ਕਲੱਬ ਵਿੱਚ ਸ਼ਾਮਲ ਹੋ ਗਿਆ।


