- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਸਹਾਇਕ ਲਾਈਨਮੈਨ 4000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਲਲਤੋਂ ਕਲਾਂ, ਜਿਲਾ ਲੁਧਿਆਣਾ ਸਥਿਤ ਪਾਵਰਕਾਮ ਦੇ ਦਫਤਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਮਾਧੋ ਰਾਮ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਲਾਈਨਮੈਨ ਮਾਧੋ ਰਾਮ ਨੂੰ ਸ਼ਿਕਾਇਤਕਰਤਾ ਸਵਰਨ ਸਿੰਘ ਵਾਸੀ ਪਿੰਡ ਦੋਲੋਂ ਕਲਾਂ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲਾਈਨਮੈਨ ਵਲੋਂ ਸੜੇ ਹੋਏ ਬਿਜਲੀ ਦੇ ਟਰਾਂਸਫਾਰਮਰ ਨੂੰ ਬਦਲਣ ਬਦਲੇ 6000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 4000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


