- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਪਾਤੜਾਂ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਮਾਹੋਲ ਰਿਹਾ ਸ਼ਾਂਤ
ਪਾਤੜਾਂ – ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ, ਮਜਦੂਰ ਜਥੇਬੰਦੀਆਂ ਨੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਭਾਰਤ ਬੰਦ ਦਾ ਅੱਜ ਐਲਾਨ ਕਰਕੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਮੰਤਵ ਲਈ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਅੱਜ ਕਈ ਥਾਂਈਂ ਬਿਜਲੀ ਮੁਲਾਜਮ, ਬੈਂਕ ਮੁਲਾਜਮਾਂ ਅਤੇ ਆਂਗਨਵਾੜੀ ਵਰਕਰਾਂ ਨੇ ਇਨ੍ਹਾਂ ਦਾ ਖੁੱਲ ਕੇ ਸਮਰਥਨ ਕੀਤਾ ਹੋਇਆ ਸੀ, ਇਨ੍ਹਾਂ ਕਿਸਾਨ, ਮਜਦੂਰ ਜਥੇਬੰਦੀਆਂ ਵੱਲੋਂ ਪਾਤੜਾਂ ਵਿਖੇ ਕੀਤੇ ਬੰਦ ਦਾ ਅਸਰ ਕਾਫੀ ਹੱਦ ਤੱਕ ਦੇਖਣ ਨੂੰ ਮਿਲਿਆ ਜਿੱਥੇ ਬੰਦ ਨੂੰ ਲੈ ਕੇ ਸੂਬੇ ਭਰ ਦੀਆਂ ਕਿਸਾਨ ਜਥੇਬੰਦੀਆਂ ਪੂਰੀ ਤਰਾਂ ਸਰਗਰਮ ਦਿਖਾਈ ਦੇ ਰਹੀਆਂ ਸਨ। ਉੱਥੇ ਪਾਤੜਾਂ ਵਿਖੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕਰਕੇ ਸ਼ਰਾਰਤੀ ਅਨਸਰਾਂ ਉੱਪਰ ਗਹਿਰੀ ਨਜਰ ਰੱਖੀ ਹੋਈ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਉੱਪ ਕਪਤਾਨ ਪਾਤੜਾਂ ਦਲਬੀਰ ਸਿੰਘ ਗਰੇਵਾਲ ਦੱਸਿਆ ਕਿ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਜਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵੱਲੋਂ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਵੱਲ ਤਿੱਖੀ ਨਜਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਦੇਖਣ ਨੂੰ ਮਿਲਿਆ ਹੈ ਕਿ ਇਸ ਤਰ੍ਹਾਂ ਦੇ ਧਰਨੇ ਮੁਜਾਹਰੇ ਕਰਨ ਵਾਲਿਆਂ ਦੀ ਆੜ ਵਿੱਚ ਇੱਕਾ-ਦੁੱਕਾ ਲੋਕ ਸ਼ਰਾਰਤ ਬਾਜੀ ਕਰਕੇ ਮਾਹੋਲ ਖਰਾਬ ਕਰਨ ਦੇ ਮੰਤਵ ਨਾਲ ਗੜਬੜੀ ਕਰ ਜਾਂਦੇ ਹਨ, ਜਿਨ੍ਹਾਂ ਉੱਪਰ ਪੁਲਿਸ ਵੱਲੋਂ ਗਹਿਰੀ ਨਜਰ ਰੱਖ ਕੇ ਕਾਬੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪਾਤੜਾਂ ਥਾਣਾ ਮੁਖੀ ਬਲਜੀਤ ਸਿੰਘ, ਸ਼ੁਤਰਾਣਾ ਥਾਣਾ ਮੁਖੀ ਰੁਪਿੰਦਰ ਸਿੰਘ, ਘੱਗਾ ਥਾਣਾ ਮੁਖੀ ਗੁਰਦੇਵ ਸਿੰਘ ਅਤੇ ਪਾਤੜਾਂ ਸ਼ਹਿਰੀ ਚੌਂਕੀ ਇੰਚਾਰਜ ਬੀਰਬਲ ਸ਼ਰਮਾ ਸਮੇਤ ਸਾਰੇ ਚੌਂਕੀ ਇੰਚਾਰਜ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੇ ਕਈ ਕੋਨਿਆਂ ਉੱਪਰ ਨਜਰ ਰੱਖੀ ਬੈਠੇ ਸਨ।


