- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁਪਵਾੜਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਸੈਨਿਕ ਜ਼ਖਮੀ
ਸ਼੍ਰੀਨਗਰ – ਨਾਰਥ ਕਸ਼ਮੀਰ ਦੇ ਕੁਪਵਾੜਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਸੈਨਾ ਦਾ ਇਕ ਜਵਾਨ ਜ਼ਖਮੀ ਹੋ ਗਿਆ| ਮੁਕਾਬਲਾ ਦੇਰ ਰਾਤੀ ਉਸ ਸਮੇਂ ਸ਼ੁਰੂ ਹੋਇਆ ਜਦੋਂ ਸੈਨਾ ਦੀ 47 ਆਰ.ਆਰ.ਨੇ ਵਾਗਭਾਲ ਖੇਤਰ ਦੇ ਬਬਰ ਨਦ ਜੰਗਲ ਵਿੱਚ ਤਲਾਸ਼ੀ ਮੁਹਿੰਮ ਚਲਾਈ| ਸੈਨਾ ਨੂੰ ਜਾਣਕਾਰੀ ਮਿਲੀ ਕਿ ਖੇਤਰ ਵਿੱਚ ਅੱਤਵਾਦੀ ਛੁੱਪੇ ਹੋਏ ਹਨ| ਸੈਨਾ ਦੇ ਇਕ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਦੱਸਿਆ ਕਿ ਗੁਰਸਏ ਸਿੰਘ ਨਾਂ ਦਾ ਜਵਾਨ ਜ਼ਖਮੀ ਹੋ ਗਿਆ ਹੈ| ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਸੈਨਿਕ ਦੀ ਸਥਿਤੀ ਸਥਿਰ ਹੈ| ਰਿਪੋਰਟ ਮੁਤਾਬਕ ਸੁਰੱਖਿਆ ਬਲਾਂ ਦੀ ਜ਼ਿਆਦਾਤਰ ਪਾਰਟੀ ਨੂੰ ਮੌਕੇ ਤੇ ਭੇਜਿਆ ਗਿਆ ਹੈ ਅਤੇ ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ|


