- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ
ਐਸ.ਏ.ਐਸ ਨਗਰ – ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ਼ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੈਕਸ ਹਸਪਤਾਲ ਵਿਖੇ ਹਾਲ-ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜਿਕਰਯੋਗ ਹੈ ਕਿ ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਸਮਾਜਿਕ ਸਾਰੋਕਾਰਾਂ ਨੂੰ ਉਜਾਗਰ ਕਰਦੀਆਂ ਰਹੀਆਂ ਹਨ। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਡਾ. ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਭੇਜਿਆ ਹੈ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ.ਟਿਵਣਾ ਦੇ ਇਲਾਜ਼ ਦਾ ਪੂਰਾ ਖਰਚਾ ਉਠਾਇਆ ਜਾਵੇਗਾ।ਇਸ ਮੌਕੇ ਮੰਤਰੀ ਨੇ ਡਾਕਟਰਾਂ ਤੋਂ ਡਾ. ਟਿਵਾਣਾ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਤੀ ਡਾ. ਭੁਪਿੰਦਰ ਸਿੰਘ ਅਤੇ ਉਹਨਾਂ ਦੇ ਪੁੱਤਰ ਡਾ. ਸਿਮਰਨਜੀਤ ਸਿੰਘ ਨੂੰ ਡਾ. ਟਿਵਾਣਾ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਾ ਛੱਡਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਅਤੇ ਮੰਤਰੀ ਦੇ ਓ.ਐੱਸ.ਡੀ ਸ੍ਰੀ ਗੁਰਦਰਸ਼ਨ ਸਿੰਘ ਬਾਹੀਆ ਵੀ ਮੌਜੂਦ ਸਨ।


