- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕਾਂ ਦੀ ਜਾਨ/ਮਾਲ ਦੀ ਸੁਰੱਖਿਆ ਲਈ ਪੁਲਿਸ ਵਚਨਬੱਧ : ਧਾਲੀਵਾਲ
ਮਾਨਸਾ – ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵੱਲੋਂ ਥਾਣਾ ਬੋਹਾ ਵਿਖੇ ਹੋਮ ਗਾਰਡਜ਼ ਜਵਾਨਾਂ ਅਤੇ ਪੁਲਿਸ ਕਰਮਚਾਰੀਆ ਨਾਲ ਅਮਨ ਕਾਨੂੰਨ ਅਤੇ ਵੈਲਫੇਅਰ ਸਬੰਧੀ ਸਾਝੀ ਮੀਟਿੰਗ ਕੀਤੀ ਗਈ। ਇਸ ਦੋਰਾਨ ਉਹਨਾ ਵੱਲੋ ਜਵਾਨਾਂ ਨੂੰ ਡਿਊਟੀ ਪੂਰੀ ਇਮਾਨਦਾਰੀ ਅਤੇ ਅਨੁਸਾਸਨ ਵਿੱਚ ਰਹਿ ਕੇ ਕਰਨ ਦੀ ਸਖਤ ਹਦਾਇਤ ਕੀਤੀ ਗਈ। ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦਾ ਮਾਨਸਿਕ ਤਣਾਅ ਨਹੀ ਹੋਣਾ ਚਾਹੀਦਾ ਕਿਸੇ ਵੀ ਕਿਸਮ ਦੀ ਮੁਸ਼ਕਿਲ ਲਈ ਤਰੁੰਤ ਮੇਰੇ ਨਾਲ ਸੰਪਰਕ ਕੀਤਾ ਜਾਵੇ। ਡਿਊਟੀ ਦੌਰਾਨ ਹਰੇਕ ਸੀਨੀਅਰ ਨਾਗਰਿਕ ਅਤੇ ਇਸਤਰੀਆ ਨਾਲ ਵਧੀਆ ਵਤੀਰਾ ਰੱਖਿਆ ਜਾਵੇ। ਕੋਈ ਵੀ ਕਰਮਚਾਰੀ ਡਿਊਟੀ ਦੌਰਾਨ ਜੇਕਰ ਕਿਸੇ ਵੀ ਤਰ੍ਹਾ ਦਾ ਨਸ਼ਾ ਕਰਦਾ ਪਾਇਆ ਗਿਆ/ ਜੇਕਰ ਕਿਸੇ ਵੀ ਕਰਮਚਾਰੀ ਦਾ ਸਬੰਧ ਕਿਸੇ ਨਸ਼ਾ ਤਸਕਰ ਨਾਲ ਧਿਆਨ ਵਿੱਚ ਆਇਆ/ ਅਨੁਸਾਸਨਹੀਣਤਾ ਕਰਦਾ ਪਾਇਆ ਗਿਆ ਤਾ ਮੁਅੱਤਲ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਸਮੇਂ ਕੁਝ ਦੇਸ਼ ਵਿਰੋਧੀ ਅਨਸਰ ਸਾਂਤੀ ਭੰਗ ਕਰਨ ਅਤੇ ਅਰਾਜਕਤਾ ਫੈਲਾਉਣ ਦੀਆ ਕੋਝੀਆਂ ਹਰਕਤਾਂ ਦੀ ਤਾਕ ਵਿੱਚ ਹਨ ਅਤੇ ਨਸੀਲੇ ਪਦਰਾਥਾਂ ਦੀ ਵਰਤੋ ਕਰਕੇ ਨੋਜਵਾਨ ਪੀੜੀ ਨੂੰ ਗੁੰਮਰਾਹ ਕਰ ਰਹੇ ਹਨ। ਉਹਨਾਂ ਪਰ ਖਾਸ ਨਜ਼ਰ ਰੱਖੀ ਜਾਵੇ। ਸੂਚਨਾ ਮਿਲਦੇ ਹੀ ਤਰੁੰਤ ਪੁਲਿਸ ਅਧਿਕਾਰੀਆ ਦੇ ਧਿਆਨ ਵਿੱਚ ਲਿਆਦਾ ਜਾਵੇ। ਕਾਨੂੰਨ ਨੂੰ ਕਿਸੇ ਵੀ ਹਾਲਤ ਵਿੱਚ ਆਪਣੇ ਹੱਥ ਵਿੱਚ ਨਾ ਲਿਆ ਜਾਵੇ। ਇਸ ਮੋਕੇ ਮੁੱਖ ਅਫਸਰ ਗੁਰਮੇਲ ਸਿੰਘ ਅਤੇ ਮੁਨਸ਼ੀ ਹਰਵਿੰਦਰ ਸ਼ਰਮਾ ਨੇ ਭਰੋਸਾ ਦਿਵਾਇਆ ਗਿਆ ਕਿ ਜਵਾਨਾਂ ਦਾ ਡਿਊਟੀ ਦੋਰਾਨ ਪੂਰਾ ਵੈਲਫੇਅਰ ਦੇਖਿਆ ਜਾਵੇਗਾ ਅਤੇ ਤਾਲਮੇਲ ਨਾਲ ਕੰਮ ਕੀਤਾ ਜਾਵੇਗਾ। ਵਧੀਆ ਕਾਰਗੁਜਾਰੀ ਕਰਨ ਵਾਲੇ ਜਵਾਨਾਂ ਨੂੰ ਬਣਦਾ ਸਨਮਾਨ ਵੀ ਦਿੱਤਾ ਜਾਵੇਗਾ । ਇਸ ਮੋਕੇ ਸਮੂਹ ਜਵਾਨਾਂ ਅਤੇ ਕਰਮਚਾਰੀਆਂ ਵੱਲੋ ਯਕੀਨ ਦਿਵਾਇਆ ਗਿਆ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਗੁਰਸੇਵਕ ਸਿੰਘ ਅਤੇ ਹੋਮਗਾਰਡਜ਼ ਜਵਾਨ ਅਤੇ ਪੁਲਿਸ ਕਰਮਚਾਰੀ ਵੀ ਹਾਜਰ ਸਨ।


