- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਗਰਕਰ ਨੇ ਕੌਮੀ ਚੋਣਕਾਰ ਲਈ ਅਰਜ਼ੀ ਦਿੱਤੀ
ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਅੱਜ ਕੌਮੀ ਚੋਣਕਾਰ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਗਿਆ ਅਤੇ ਉਹ ਚੋਣ ਕਮੇਟੀ ਦਾ ਪ੍ਰਧਾਨ ਵੀ ਬਣ ਸਕਦਾ ਹੈ। ਅਗਰਕਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਸ ਨੇ ਕੌਮੀ ਚੋਣਕਾਰ ਅਹੁਦੇ ਲਈ ਅਰਜ਼ੀ ਦਿੱਤੀ ਹੈ। ਮੁੰਬਈ ਦੇ ਸੀਨੀਅਰ ਚੋਣ ਕਮੇਟੀ ਦੇ ਸਾਬਕਾ ਪ੍ਰਧਾਨ ਅਗਰਕਰ ਕੌਮੀ ਚੋਣ ਕਮੇਟੀ ਦਾ ਪ੍ਰਧਾਨ ਬਣਨ ਦੀ ਦੌੜ ਵਿੱਚ ਸ਼ਾਮਲ ਹੈ ਕਿਉਂਕਿ ਨਵੇਂ ਸੰਵਿਧਾਨ ਵਿੱਚ ਖੇਤਰੀ ਪ੍ਰਣਾਲੀ ਦੀ ਤਜਵੀਜ਼ ਨਹੀਂ ਹੈ। ਬੀਸੀਸੀਆਈ ਨੇ ਅਰਜ਼ੀਆਂ ਭੇਜਣ ਦੀ ਆਖ਼ਰੀ ਮਿਤੀ 24 ਜਨਵਰੀ ਤੈਅ ਕੀਤੀ ਸੀ ਅਤੇ ਅਜਿਹੇ ਵਿੱਚ ਅਗਰਕਰ ਦਾ ਨਾਮ ਉਭਰ ਕੇ ਸਾਹਮਣੇ ਆਇਆ ਹੈ। ਉਸ ਨੇ 26 ਟੈਸਟ, 191 ਇੱਕ ਰੋਜ਼ਾ ਅਤੇ ਤਿੰਨ ਟੀ-20 ਕੌਮਾਂਤਰੀ ਮੈਚ ਖੇਡੇ ਹਨ।


