- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਲੋਂ ਕੋਰੋਨਾ ਵਾਇਰਸ ਨਾਲ ਨਜਿਠਣ ਲਈ ਚੀਨ ਨੂੰ 10 ਕਰੋੜ ਡਾਲਰ ਦੀ ਮਦਦ ਦੀ ਪੇਸ਼ਕਸ਼
ਵਾਸ਼ਿੰਗਟਨ – ਅਮਰੀਕਾ ਨੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਚੀਨ ਅਤੇ ਹੋਰ ਦੇਸ਼ਾਂ ਨੂੰ ਇਸ ਮਹਾਮਾਰੀ ਨਾਲ ਲੜਾਈ ਲਈ 10 ਕਰੋੜ ਡਾਲਰ ਦੀ ਮਦਦ ਦੀ ਪੇਸ਼ਕਸ਼ ਕੀਤੀ ਹੈ| ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਆਖਿਆ ਕਿ ਇਸ ਮਹਾਮਾਰੀ ਨਾਲ ਲੜਾਈ ਲਈ ਇਹ ਵਚਨਬੱਧਤਾ ਅਮਰੀਕਾ ਦੀ ਮਜ਼ਬੂਤ ਅਗਵਾਈ ਨੂੰ ਪ੍ਰਮਾਣਿਤ ਕਰਦੀ ਹੈ|ਜਿਕਰਜਯੋਗ ਹੈ ਕਿ ਜਨਵਰੀ ਵਿਚ ਕੋਰੋਨਾ ਵਾਇਰਸ ਦੀ ਸ਼ੁਰੂਆਤ ਹੋਣ ਤੋਂ ਬਾਅਦ ਹੀ ਅਮਰੀਕਾ ਨੇ ਚੀਨ ਦਾ ਸਾਥ ਦੇਣ ਦਾ ਵਾਅਦਾ ਕੀਤਾ ਸੀ, ਜਿਸ ਤੋਂ ਬਾਅਦ ਚੀਨ ਨੇ ਅਮਰੀਕਾ ਤੇ ਦੋਸ਼ ਲਾਇਆ ਸੀ ਕਿ ਅਮਰੀਕਾ ਵੱਲੋਂ ਕੋਈ ਮਦਦ ਮੁਹੱਈਆ ਨਹੀਂ ਕਰਾਈ ਗਈ ਅਤੇ ਅੱਗੇ ਆਖਿਆ ਕਿ ਅਮਰੀਕਾ ਕੋਰੋਨਾਵਾਇਰਸ ਨੂੰ ਲੈ ਕੇ ਲੋਕਾਂ ਵਿਚ ਡਰ ਪੈਦਾ ਕਰ ਰਿਹਾ ਹੈ| ਜਿਕਰਯੋਗ ਹੈ ਕਿ ਚੀਨ ਵਿਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ 600 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ ਅਤੇ ਕਰੀਬ 31 ਹਜ਼ਾਰ ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ|


