- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੀਆ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਸੈਮੀ ਫਾਈਨਲ ’ਚ ਪੁੱਜੀ
ਜਕਾਰਤਾ – ਗੁਰਜੀਤ ਕੌਰ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਕੋਰੀਆ ਨੂੰ ਅੱਜ 4-1 ਨਾਲ ਹਰਾ ਕੇ 18ਵੀਆਂ ਏਸ਼ਿਆਈ ਖੇਡਾਂ ਦੀ ਹਾਕੀ ਦੇ ਸੈਮੀ ਫਾਈਨਲ ਵਿੱਚ ਥਾਂ ਬਣਾ ਲਈ ਹੈ। ਭਾਰਤ ਦੀ ਪੂਲ ‘ਬੀ’ ਵਿੱਚ ਇਹ ਲਗਾਤਾਰ ਤੀਜੀ ਜਿੱਤ ਹੈ ਅਤੇ ਉਹ ਨੌਂ ਅੰਕਾਂ ਨਾਲ ਸੂਚੀ ਵਿੱਚ ਚੋਟੀ ’ਤੇ ਆ ਗਿਆ ਹੈ। ਕੋਰੀਆ ਨੂੰ ਟੂਰਨਾਮੈਂਟ ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਛੇ ਅੰਕਾਂ ਨਾਲ ਦੂਜੇ ਸਥਾਨ ’ਤੇ ਹੈ। ਭਾਰਤ ਨੇ ਇਸ ਤੋਂ ਪਹਿਲਾਂ ਇੰਡੋਨੇਸ਼ੀਆ ਨੂੰ 8-0 ਨਾਲ ਅਤੇ ਕਜ਼ਾਖ਼ਸਤਾਨ ਨੂੰ 21-0 ਨਾਲ ਹਰਾਇਆ ਸੀ। ਭਾਰਤ ਦਾ ਆਖ਼ਰੀ ਪੂਲ ਮੁਕਾਬਲਾ ਸੋਮਵਾਰ ਨੂੰ ਥਾਈਲੈਂਡ ਨਾਲ ਹੋਵੇਗਾ। ਪਹਿਲੇ ਕੁਆਰਟਰ ਤੱਕ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ, ਪਰ ਦੂਜਾ ਕੁਆਰਟਰ ਸ਼ੁਰੂ ਹੁੰਦੇ ਹੀ ਨਵਨੀਤ ਕੌਰ ਨੇ 16ਵੇਂ ਮਿੰਟ ਵਿੱਚ ਪਹਿਲਾ ਗੋਲ ਦਾਗ਼ਿਆ। ਯੂਰੀਮ ਲੀ ਨੇ 21ਵੇਂ ਮਿੰਟ ਵਿੱਚ ਪੈਨਲਟੀ ਸਟ੍ਰੋਕ ’ਤੇ ਗੋਲ ਕਰਕੇ ਸਕੋਰ 1-1 ਨਾਲ ਬਰਾਬਰ ਕਰ ਦਿੱਤਾ। ਪਹਿਲੇ ਹਾਫ਼ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ ’ਤੇ ਸਨ। ਤੀਜਾ ਕੁਆਰਟਰ ਵੀ ਬਰਾਬਰੀ ’ਤੇ ਰਿਹਾ, ਭਾਰਤ ਨੇ ਆਖ਼ਰੀ ਸੱਤ ਮਿੰਟ ਵਿੱਚ ਤਿੰਨ ਗੋਲ ਕਰਕੇ ਮੈਚ ਆਪਣੇ ਪੱਖ ਵਿੱਚ ਕਰ ਲਿਆ।


