- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ (85) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਪਤਾ ਦਾ ਮੰਗਲਵਾਰ ਦੀ ਰਾਤ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਰਾਜ ਕੁਮਾਰ ਗੁਪਤਾ ਨੂੰ ਸੁਲਝੇ ਹੋਏ ਸਿਆਸਤਦਾਨ ਕਹਿੰਦਿਆਂ ਲੋਕਾਂ ਦਾ ਆਗੂ ਦੱਸਿਆ ਜਿਨ੍ਹਾਂ ਆਪਣੇ ਜਲੰਧਰ ਕੇਂਦਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਵੈਟਰਨ ਕਾਂਗਰਸੀ ਆਗੂ ਸ੍ਰੀ ਗੁਪਤਾ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਨਿਰਸੁਆਰਥ ਸੇਵਾਵਾਂ ਅਤੇ ਸਥਾਨਕ ਵਾਸੀਆਂ ਨਾਲ ਜ਼ਮੀਨੀ ਪੱਧਰ ਤੱਕ ਜੁੜੇ ਹੋਣ ਕਰਕੇ ਹਰੇਕ ਵਿਅਕਤੀ ਯਾਦ ਕਰੇਗਾ। ਦੁਖੀ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ।


