- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਵਿਚਾਲੇ ਵਪਾਰਕ ਸਬੰਧਾਂ ਬਾਰੇ ਵਾਰਤਾ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਮਾਰਸੇਲੋ ਰਿਬੇਲੋ ਡੀ ਸਾਊਸਾ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਜ ਵਪਾਰ ਅਤੇ ਨਿਵੇਸ਼ ਸਮੇਤ ਕਈ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਸਾਊਸਾ ਵੀਰਵਾਰ ਰਾਤ ਭਾਰਤ ਦੇ ਚਾਰ ਰੋਜ਼ਾ ਦੌਰੇ ’ਤੇ ਆਏ ਹਨ। ਇਸ ਤੋਂ ਪਹਿਲਾਂ ਕਿਸੇ ਪੁਰਤਗਾਲੀ ਰਾਸ਼ਟਰਪਤੀ ਨੇ 2007 ’ਚ ਭਾਰਤ ਦਾ ਦੌਰਾ ਕੀਤਾ ਸੀ। ਉਨ੍ਹਾਂ ਨਾਲ ਉੱਚ-ਪੱਧਰੀ ਵਫ਼ਦ ਵੀ ਆਇਆ ਹੋਇਆ ਹੈ। ਆਪਣੇ ਪਲੇਠੇ ਦੌਰੇ ’ਤੇ ਆਏ ਪੁਰਤਗਾਲੀ ਰਾਸ਼ਟਰਪਤੀ ਦਾ ਸਵੇਰ ਵੇਲੇ ਰਾਸ਼ਟਰਪਤੀ ਭਵਨ ’ਚ ਰਸਮੀ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਾਮ ਸਮੇਂ ਉਨ੍ਹਾਂ ਨਾਲ ਮੁਲਾਕਾਤ ਕੀਤੀ।


