- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੀਆਰਟੀਸੀ ਦੇ ਨਵੇਂ ਨਿਯੁਕਤ ਕੀਤੇ ਡਾਇਰੈਕਟਰ ਕਪਿਲ ਗਰਗ ਦਾ ਵੱਖ-ਵੱਖ ਸੰਸਥਾਵਾਂ ਨੇ ਸਨਮਾਨ ਕੀਤਾ
ਭਵਾਨੀਗੜ੍ਹ – ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਕਪਿਲ ਗਰਗ ਨੂੰ ਪੰਜਾਬ ਸਰਕਾਰ ਦੀ ਤਰਫੋਂ ਪੀਆਰਟੀਸੀ ਦਾ ਡਾਇਰੈਕਟਰ ਨਿਯੁਕਤ ਕਰਨ ਦੀ ਖੁਸ਼ੀ ਵਿੱਚ ਅੱਜ ਇੱਥੇ ਅਨਾਜ ਮੰਡੀ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਹਾਜਰੀ ਵਿੱਚ ਵੱਖ ਵੱਖ ਸੰਸਥਾਵਾਂ ਨੇ ਗਰਗ ਦੀ ਸਨਮਾਨ ਕੀਤਾ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਤੇ ਸਰਕਾਰ ਮਿਹਨਤ ਕਰਨ ਵਾਲੇ ਵਫ਼ਾਦਾਰ ਵਰਕਰਾਂ ਦਾ ਹਮੇਸ਼ਾ ਖਿਆਲ ਰੱਖਦੀ ਹੈ ਅਤੇ ਪੰਜਾਬ ਸਰਕਾਰ ਨੇ ਕਪਿਲ ਗਰਗ ਦੇ ਪਿਛਲੇ ਲੰਬੇ ਸਮੇ ਤੋਂ ਪਾਰਟੀ ਲਈ ਕੀਤੇ ਕੰਮਾਂ ਸਦਕਾ ਉਨ੍ਹਾਂ ਨੂੰ ਪੀਆਰਟੀਸੀ ਵਰਗੇ ਉੱਚੇ ਅਦਾਰੇ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਹਲਕਾ ਸੰਗਰੂਰ ਅੰਦਰ ਸਿੱਖਿਆ, ਸਿਹਤ ਅਤੇ ਸਫਾਈ ਸਬੰਧੀ ਸਹੂਲਤਾਂ ਦੇਣ ਸਮੇਤ ਵਿਕਾਸ ਕਾਰਜ ਪੂਰੇ ਜ਼ੋਰਦਾਰ ਢੰਗ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰਲੇ 150 ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ, ਹਲਕੇ ਦੇ ਪਿੰਡਾਂ ਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਚੌੜੀਆਂ ਕੀਤਾ ਜਾ ਰਿਹਾ ਹੈ ਅਤੇ ਹਰ ਪਿੰਡ ਦੇ ਨਿਕਾਸੀ ਪਾਣੀ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ ਹੈ । ਇਸ ਮੌਕੇ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਰਣਜੀਤ ਸਿੰਘ ਤੂਰ, ਵਰਿੰਦਰ ਕੁਮਾਰ ਪੰਨਵਾਂ, ਪ੍ਰਦੀਪ ਕੁਮਾਰ ਕੱਦ, ਹਰੀ ਸਿੰਘ ਫੱਗੂਵਾਲਾ, ਜਸਵੀਰ ਕੌਰ ਸਕਰੌਦੀ, ਜਗਮੀਤ ਭੋਲਾਪ੍ਰਧਾਨ ਟਰੱਕ ਯੂਨੀਅਨ ਭਵਾਨੀਗੜ੍ਹ, ਵਿਪਨ ਕੁਮਾਰ ਸ਼ਰਮਾ, ਸੁਖਮਹਿੰਦਰਪਾਲ ਸਿੰਘ ਤੂਰ, ਬਲਵੀਰ ਸਿੰਘ ਘੁੰਮਣ, ਜਗਤਾਰ ਨਮਾਦਾ, ਦਰਸ਼ਨ ਸਿੰਘ ਕਾਲਾਝਾੜ ,ਸੁੱਖੀ ਕਪਿਆਲ, ਨਰਿੰਦਰ ਕੁਮਾਰ ਸਲਦੀ, ਗੁਰਪ੍ਰੀਤ ਸਿੰਘ ਕੰਧੋਲਾ, ਧਰਮਿੰਦਰ ਦਾਸ,ਕੇਵਲ ਸਿੰਘ ਸਰਪੰਚ ਅਤੇ ਵਿਦਿਆ ਦੇਵੀ ਸਮੇਤ ਕਾਂਗਰਸੀ ਵਰਕਰ ਹਾਜਰ ਸਨ। ਸਟੇਜ ਦਾ ਸੰਚਾਲਨ ਮਨਜੀਤ ਸਿੰਘ ਸੋਢੀ ਨੇ ਬਾਖੂਬੀ ਨਿਭਾਇਆ।


