- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਸੇਫ ਸਕੂਲ ਵਾਹਨ ਸਕੀਮ’ ਨੂੰ ਜ਼ਿਲ੍ਹੇ ‘ਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹੈ : ਡੀ.ਸੀ. ਹੁਸ਼ਿਆਰਪੁਰ
ਕਿਹਾ, ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ
ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ‘ਸੇਫ ਸਕੂਲ ਵਾਹਨ ਸਕੀਮ’ ਨੂੰ ਜ਼ਿਲੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਸਕੂਲੀ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਸਕੂਲੀ ਵਾਹਨਾਂ ‘ਤੇ ਭੇਜਣ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ‘ਸੇਫ ਸਕੂਲ ਵਾਹਨ ਸਕੀਮ’ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅੱਜ ਵੱਡੇ ਪੱਧਰ ‘ਤੇ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ਚੈਕਿੰਗ ਮੁਹਿੰਮ ਵਿੱਢੀ ਗਈ, ਜਿਸ ਵਿੱਚ ਨਿਯਮਾਂ ਦੀ ਉਲੰਘਣਾ ਕਰਨ ‘ਤੇ 70 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਅਮਿਤ ਮਹਾਜਨ ਦੀ ਅਗਵਾਈ ਵਿੱਚ 68 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ ਅਤੇ ਜਾਂਚ ਦੌਰਾਨ ਊਣਤਾਈਆਂ ਸਾਹਮਣੇ ਆਉਣ ‘ਤੇ 24 ਬੱਸਾਂ ਦੇ ਚਲਾਨ ਕੱਟੇ ਗਏ। ਇਸੇ ਤਰ੍ਹਾਂ ਐਸ.ਡੀ.ਐਮ. ਗੜਸ਼ੰਕਰ ਸ਼੍ਰੀ ਹਰਬੰਸ ਸਿੰਘ ਦੀ ਅਗਵਾਈ ਵਿੱਚ 50 ਬੱਸਾਂ ਦੀ ਚੈਕਿੰਗ ਦੌਰਾਨ 23 ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਮੁਕੇਰੀਆਂ ਸ਼੍ਰੀ ਅਸ਼ੋਕ ਕੁਮਾਰ ਵੱਲੋਂ 46 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ 18 ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਦਸੂਹਾ ਸ਼੍ਰੀਮਤੀ ਜੋਤੀ ਬਾਲਾ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਕੀਤੀ ਗਈ ਚੈÎਕਿੰਗ ਦੌਰਾਨ 5 ਬੱਸਾਂ ਦੇ ਚਲਾਨ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ, ਟਰੈਫ਼ਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ‘ਸੇਫ ਸਕੂਲ ਵਾਹਨ ਸਕੀਮ’ ਤਹਿਤ ਸਮੇਂ-ਸਮੇਂ ‘ਤੇ ਸਕੂਲੀ ਵਾਹਨਾ ਦੀ ਚੈÎਕਿੰਗ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਬੱਸਾਂ ‘ਤੇ ਸਕੂਲ ਦਾ ਨਾਮ ਅਤੇ ਫੋਨ ਨੰਬਰ ਪ੍ਰਿੰਟ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਯੋਗ ਵਿਅਕਤੀ ਨੂੰ ਹੀ ਡਰਾਈਵਰ ਰੱਖਿਆ ਜਾਵੇ ਅਤੇ ਡਰਾਈਵਰ ਸਮੇਤ ਕੰਡਕਟਰ ਅਤੇ ਅਟੈਂਡੈਂਟ ਯੂਨੀਫਾਰਮ ਵਿੱਚ ਹੋਣੇ ਚਾਹੀਦੇ ਹਨ। ਉਨਾਂ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲੀ ਬੱਸਾਂ 15 ਸਾਲ ਤੋਂ ਜ਼ਿਆਦਾ ਪੁਰਾਣੀਆਂ ਨਹੀਂ ਹੋਣੀਆਂ ਚਾਹੀਦੀਆਂ।


