- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੇ ਹੱਕਦਾਰ: ਗੁਟੇਰੇਜ਼
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਆਲਮੀ ਭਾਈਚਾਰੇ ਨੂੰ ਜੰਗ-ਗ੍ਰਸਤ ਅਫਗਾਨਿਸਤਾਨ ਵਿੱਚ ਅਮਨ-ਸ਼ਾਂਤੀ ਲਿਆਉਣ ਲਈ ਹੋਰ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ, ਖ਼ੁਸ਼ਹਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਹੱਕਦਾਰ ਹਨ।ਉਹ ਇੱਥੇ ‘ਪਾਕਿਸਤਾਨ ਵਿੱਚ ਅਫਗਾਨੀ ਸ਼ਰਨਾਰਥੀਆਂ ਦੀ ਮੌਜੂਦਗੀ ਦੇ 40 ਵਰ੍ਹੇ: ਇਕਜੁਟਤਾ ਲਈ ਨਵੀਂ ਭਾਈਵਾਲਤਾ’ ਵਿਸ਼ੇ ’ਤੇ ਕੌਮਾਂਤਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਕਾਨਫਰੰਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸਣੇ ਕਰੀਬ 20 ਮੁਲਕਾਂ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ। ‘ਡਾਅਨ’ ਅਖਬਾਰ ਦੀ ਰਿਪੋਰਟ ਅਨੁਸਾਰ ਗੁਟੇਰੇਜ਼ ਨੇ ਅਫਗਾਨਿਸਤਾਨ ਦੇ ਸ਼ਰਨਾਰਥੀਆਂ ਦੇ ਸੰਕਟ ਨੂੰ ਦੁਨੀਆਂ ਭਰ ਦੇ ਇਤਿਹਾਸ ਦਾ ਸਭ ਤੋਂ ਲੰਬਾ ਸ਼ਰਨਾਰਥੀ ਸੰਕਟ ਦੱਸਦਿਆਂ ਕਿਹਾ ਕਿ ਇਹ ਵਿਵਾਦ ਬਹੁਤ ਲੰਬਾ ਖਿੱਚਿਆ ਜਾਣ ਕਾਰਨ ਅਤੇ ਅਤਿ ਦੀ ਗਰੀਬੀ ਤੇ ਜਬਰੀ ਉਜਾੜੇ ਕਾਰਨ ਇਸ ਦਾ ਅਫ਼ਗਾਨਿਸਤਾਨ ਦੇ ਲੋਕਾਂ ’ਤੇ ਡੂੰਘਾ ਅਸਰ ਹੋਇਆ ਹੈ। ਗੁਟੇਰੇਜ਼ ਨੇ ਜ਼ੋਰ ਦੇ ਕੇ ਕਿਹਾ ਕਿ ਅਫ਼ਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਦੇ ਹੱਕਦਾਰ ਹਨ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਪੂਰਾ ਸਨਮਾਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਲਮੀ ਭਾਈਚਾਰੇ ਨੂੰ ਅੱਗੇ ਆਉਣਾ ਚਾਹੀਦਾ ਹੈ।


