- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲੋਚਿਸਤਾਨ ਵਿਚ ਬੰਬ ਧਮਾਕਾ, 8 ਮੌਤਾਂ
ਪਾਕਿਸਤਾਨ ਦੇ ਗੜਬੜੀ ਵਾਲੇ ਬਲੋਚਿਸਤਾਨ ਸੂਬੇ ’ਚ ਇਕ ਜ਼ਿਲ੍ਹਾ ਅਦਾਲਤ ਲਾਗੇ ਹੋਏ ਤਾਕਤਵਰ ਬੰਬ ਧਮਾਕੇ ’ਚ ਅੱਠ ਜਣੇ ਮਾਰੇ ਗਏ ਹਨ। ਹਮਲੇ ਵਿਚ ਕਰੀਬ 23 ਵਿਅਕਤੀ ਫੱਟੜ ਵੀ ਹੋਏ ਹਨ। ਧਮਾਕਾ ਸ਼ਾਹਰਾਹ-ਏ-ਅਦਾਲਤ ਕੋਲ ਉਸ ਵੇਲੇ ਹੋਇਆ ਜਦ ਕੋਇਟਾ ਪ੍ਰੈੱਸ ਕਲੱਬ ਵਿਚ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਇਸ ਨਾਲ ਇਲਾਕੇ ਵਿਚ ਖੜ੍ਹੇ ਵਾਹਨ ਵੀ ਹਾਦਸਾਗ੍ਰਸਤ ਹੋ ਗਏ। ਸੁਰੱਖਿਆ ਕਰਮਚਾਰੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਹਾਲੇ ਤੱਕ ਧਮਾਕੇ ਦੀ ਕਿਸਮ ਬਾਰੇ ਪਤਾ ਨਹੀਂ ਲੱਗ ਸਕਿਆ। ਜ਼ਖ਼ਮੀਆਂ ਦੀ ਗਿਣਤੀ ਵਧ ਸਕਦੀ ਹੈ।


