- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਜ਼ੀਲੈਂਡ ਵਿਚ 300 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਬਣੇ ਸਾਊਦੀ
ਨਿਊਜ਼ੀਲੈਂਡ ਅਤੇ ਭਾਰਤ ਵਿਚਾਲੇ ਵੈਲਿੰਗਟਨ ਵਿਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਨਿਊਜ਼ੀਲੈਂਡ ਦੀ ਟੀਮ ਨੇ ਭਾਰਤ ਦੀ ਦੂਜੀ ਪਾਰੀ ਵਿਚ 4 ਵਿਕਟਾਂ ਲੈ ਲਈਆਂ ਹਨ। ਟਿਮ ਸਾਊਦੀ ਨੇ ਭਾਰਤੀ ਬੱਲੇਬਾਜ਼ ਮਯੰਕ ਅਗਰਵਾਲ ਦਾ ਵਿਕਟ ਲੈਂਦਿਆਂ ਹੀ ਨਿਊਜ਼ੀਲੈਂਡ ਵਿਚ ਸਾਰੇ ਫਾਰਮੈਟ ਨੂੰ ਮਿਲਾ ਕੇ ਆਪਣੀਆਂ 300 ਵਿਕਟਾਂ ਪੂਰੀਆਂ ਕਰ ਲਈਆਂ ਹਨ। ਉਹ ਨਿਊਜ਼ੀਲੈਂਡ ਵਿਚ 300 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਵੀ ਬਣ ਗਏ ਹਨ। ਇਸ ਤੋਂ ਪਹਿਲਾਂ ਇਹ ਰਿਕਾਰਡ ਧਾਕੜ ਸਪਿਨਰ ਡੈਨੀਅਲ ਵਿਟੋਰੀ ਦੇ ਨਾਂ ਸੀ।ਸਾਊਦੀ ਨਿਊਜ਼ੀਲੈਂਡ ਲਈ ਘਰੇਲੂ ਜ਼ਮੀਨ ‘ਤੇ 300 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਬਣ ਗਏ ਹਨ, ਉਸ ਨੇ ਡੈਨੀਅਲ ਵਿਟੋਰੀ ਦੇ ਰਿਕਾਰਡ ਨੂੰ ਪਿੱਛੇ ਛੱਡਦਿਆਂ ਨਵਾਂ ਰਿਕਾਰਡ ਬਣਾਇਆ। ਵਿਟੋਰੀ ਨੇ ਨਿਊਜ਼ੀਲੈਂਡ ਦੀ ਧਰਤੀ ‘ਤੇ 299 ਵਿਕਟਾਂ ਲਈਆਂ ਸੀ ਪਰ ਸਾਊਦੀ ਉਸ ਤੋਂ ਅੱਗੇ ਨਿਕਲ ਗਏ ਹਨ। ਸਾਊਦੀ ਟੈਸਟ ਕ੍ਰਿਕਟ ਵਿਚ ਵੀ ਨਿਊਜ਼ੀਲੈਂਡ ਵਿਚ ਦੂਜੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। ਭਾਰਤ ਪਹਿਲੀ ਪਾਰੀ ਵਿਚ 165 ਦੌੜਾਂ ਹੀ ਬਣਾ ਸਕਿਆ ਸੀ ਜਦਕਿ ਨਿਊਜ਼ੀਲੈਂਡ ਨੇ ਪਹਿਲੀ ਪਾਰੀ ਵਿਚ 248 ਦੌੜਾਂ ਬਣਾਈਆਂ ਅਤੇ ਭਾਰਤ ‘ਤੇ 183 ਦੌੜਾਂ ਦੀ ਬੜ੍ਹਤ ਬਣਾ ਲਈ ਹੈ। ਤੀਜੇ ਦਿਨ ਖੇਡ ਖਤਮ ਹੋਣ ਤਕ ਭਾਰਤ ਦੀ ਟੀਮ ਨੇ 4 ਵਿਕਟਾਂ ਦੇ ਨੁਕਸਾਨ ‘ਤੇ 144 ਦੌੜਾਂ ਬਣਾ ਲਈਆਂ ਹਨ ਅਤੇ ਅਜੇ ਵੀ ਨਿਊਜ਼ੀਲੈਂਡ ਤੋਂ 39 ਦੌੜਾਂ ਪਿੱਛੇ ਹੈ।


