- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੀ.ਜੀ.ਪੀ. ਗੁਪਤਾ ਦਾ ਬਿਆਨ ਸਿੱਖਾਂ ਪ੍ਰਤੀ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ : ਜੱਥੇ. ਜਗਜੀਤ ਸਿੰਘ ਗਾਬਾ
ਜਲੰਧਰ – ਪੰਜਾਬ ਦੇ ਮੌਜੂਦਾ ਡੀਜੀਪੀ ਦਿਨਕਰ ਗੁਪਤਾ ਨੇ ਜੋ ਬਿਆਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਸਬੰਧ ਵਿੱਚ ਦਿੱਤਾ ਹੈ ਉਹ ਬਿਆਨ ਸਿੱਖਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਲੁਕੀ ਹੋਈ ਨਫਰਤ ਦਾ ਪ੍ਰਗਟਾਵਾ ਕਰਦਾ ਹੈ। ਇਹੋ ਜਿਹਾ ਬਿਆਨ ਐਡੇ ਵੱਡੇ ਅਹੁਦੇ ‘ਤੇ ਕੰਮ ਕਰਨ ਵਾਲਾ ਕੋਈ ਵੀ ਅਫ਼ਸਰ ਐਵੇਂ ਨਹੀਂ ਦੇ ਸਕਦਾ। ਇਸ ਪਿੱਛੇ ਗਹਿਰੀ ਸਾਜ਼ਿਸ਼ ਹੋ ਸਕਦੀ ਹੈ। ਇਹੋ ਜਿਹੀ ਮਾਨਸਿਕਤਾ ਵਾਲੇ ਬੰਦੇ ਨੂੰ ਡੀਜੀਪੀ ਵਰਗੇ ਮਹੱਤਵਪੂਰਨ ਅਹੁਦੇ ‘ਤੇ ਨਹੀਂ ਰਹਿਣ ਦੇਣਾ ਚਾਹੀਦਾ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਦਿਨਕਰ ਗੁਪਤਾ ਨੂੰ ਅਹੁਦੇ ਤੋਂ ਫਾਰਗ ਕੀਤਾ ਜਾਵੇ। ਬੜੀਆਂ ਅਰਦਾਸਾਂ ਤੋਂ ਬਾਅਦ ਜੋ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਮਿਲੀ ਹੈ। ਉਨ੍ਹਾਂ ਨੂੰ ਇਸ ਤਰ੍ਹਾਂ ਦੀ ਮਾਨਸਿਕਤਾ ਵਾਲੇ ਲੋਕ ਬਰਦਾਸ਼ਤ ਨਹੀਂ ਕਰ ਰਹੇ ਜਦੋਂ ਤੋਂ ਇਹ ਰਸਤਾ ਖੁੱਲ੍ਹਿਆ ਹੈ ਸਿੱਖ ਵਿਰੋਧੀ ਸ਼ਕਤੀਆਂ ਇਸ ਨੂੰ ਕਿਸੇ ਤਰ੍ਹਾਂ ਬੰਦ ਕਰਾਉਣ ‘ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਸ਼ਕਤੀਆਂ ਦੀ ਪ੍ਰਤੀਨਿਧਤਾ ਦਿਨਕਰ ਗੁਪਤਾ ਦੇ ਬਿਆਨ ਤੋਂ ਪ੍ਰਗਟ ਹੁੰਦੀ ਹੈ। ਜਿੱਥੇ ਰਸਤਾ ਬੰਦ ਕਰਾਉਣਾ ਚਾਹੁਣ ਵਾਲੀਆਂ ਸ਼ਕਤੀਆਂ ਝੂਠੇ ਦੋਸ਼ ਲਾ ਕੇ ਕਰ ਰਹੀਆਂ ਹਨ, ਜਿਸ ਨੂੰ ਸਿੱਖ ਕੌਮ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰ ਸਕਦੀ। ਪੰਜਾਬ ਸਰਕਾਰ ਸਮਾਂ ਰਹਿੰਦਿਆਂ ਕਿਸੇ ਵੀ ਨਿਰਪੱਖ ਅਫ਼ਸਰ ਨੂੰ ਪੰਜਾਬ ਪੁਲਿਸ ਦੀ ਵਾਗਡੋਰ ਸੰਭਾਲ ਦਵੇ। ਪਿਛਲੇ ਕਾਫੀ ਸਮੇਂ ਤੋਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬਹੁਤ ਖਰਾਬ ਹੈ। ਦਿਨ ਦਿਹਾੜੇ ਕਤਲ ਅਤੇ ਡਾਰੇ ਪੈ ਰਹੇ ਹਨ।


